- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਏ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 1947 ਦੀ ਵੰਡ ਸਮੇਂ ਜਾਨਾ ਗਵਾਉਂਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ ਹੁੰਦੇ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਅਕਾਲ ਤਖਤ ਸਾਹਿਬ ਵਿਖੇ 15 ਅਗਸਤ 1947 ਸਮੇਂ ਦੇਸ਼ ਦੀ ਆਜ਼ਾਦੀ ਅਤੇ ਭਾਰਤ ਪਾਕਿਸਤਾਨ ਦੀ ਵੰਡ ਸਮੇਂ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ । ਇਹ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਕੀਤਾ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਏ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 1947 ਦੀ ਵੰਡ ਸਮੇਂ ਜਾਨਾ ਗਵਾਉਂਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਹ ਦਿਨ ਕਦੇ ਵੀ ਭੁੱਲਿਆ ਹੀ ਨਹੀਂ ਜਾ ਸਕਦਾ ਜਦੋਂ ਹਜ਼ਾਰਾਂ ਲੋਕਾਂ ਨੂੰ ਜਾਣਾ ਗੁਆਣੀਆਂ ਪਈਆਂ ਅਤੇ ਘਰੋਂ ਬੇਘਰ ਹੋਣਾ ਪਿਆ ਅਤੇ ਸਿੱਖਾਂ ਨੂੰ ਆਪਣੇ ਜਾਨ ਤੋਂ ਪਿਆਰੇ ਗੁਰੂ ਧਾਮਾਂ ਤੋਂ ਵਿਛੋੜਾ ਮਿਲਿਆ।