ਭਾਈ ਰਾਜੋਆਣਾ ਦੀ ਸਜ਼ਾ ਦੇ ਮੁੱਦੇ 'ਤੇ ਸਖ਼ਤ ਕਦਮ ਚੁੱਕਣ ਦੀ ਤਿਆਰੀ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਦਾ ਸਤਿਕਾਰ ਹਰ ਸਿੱਖ ਕਰਦਾ ਹੈ। ਜਲਦ ਹੀ ਇਸ ਮਾਮਲੇ ‘ਤੇ ਸਖਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
Publish Date: Fri, 31 Jul 2026 10:43 AM (IST)
Updated Date: Fri, 31 Jul 2026 10:45 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਦਾ ਸਤਿਕਾਰ ਹਰ ਸਿੱਖ ਕਰਦਾ ਹੈ। ਜਲਦ ਹੀ ਇਸ ਮਾਮਲੇ ‘ਤੇ ਸਖਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਸਥਾਪਨਾ ਦਿਵਸ ਤੋਂ ਪਹਿਲਾਂ ਸਰਕਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਅਤੇ ਆਉਂਦੇ ਰਸਤਿਆਂ ਦੀ ਸਾਫ ਸਫਾਈ ਕਰਨੀ ਚਾਹੀਦੀ ਹੈ, ਜਿਸ ਵੱਲ ਸਰਕਾਰ ਦਾ ਧਿਆਨ ਨਹੀਂ ਹੈ। ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਹੜਾ ਦੋਸ਼ੀ ਫੜਿਆ ਜਾਂਦਾ ਹੈ ਉਸ ਦੀ ਤਹਿ ਤੱਕ ਨਹੀਂ ਪਹੁੰਚਿਆ ਜਾ ਰਿਹਾ। ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਵੱਧ ਰਹੇ ਹਨ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤੇ ਜਾਣ ‘ਤੇ ਜਥੇਦਾਰ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਉਸ ਦੁਖੀ ਹਨ ਸਰਕਾਰ ਨੇ ਚੋਣਾਂ ਦੌਰਾਨ ਉਸ ਦੀ ਵਰਤੋਂ ਕੀਤੀ, ਪਰ ਹੁਣ ਉਸ ਦੀ ਸੁਣਵਾਈ ਨਹੀਂ ਹੋ ਰਹੀ। ਜਥੇਦਾਰ ਗੜਗੱਜ ਨੇ ਇਸ ਨੂੰ ਸਰਕਾਰ ਲਈ ਮੰਦਭਾਗਾ ਦੱਸਿਆ।