ਗੁਰਪੁਰਬ ਸਬੰਧੀ ਤਿਆਰੀਆਂ ਮੁਕੰਮਲ, ਅੱਜ ਆਰੰਭ ਹੋਣਗੇ ਸ਼੍ਰੀ ਅਖੰਡ ਪਾਠ ਸਾਹਿਬ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਲਗਭਗ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਰੇਲਵੇ ਬੀ-ਬਲਾਕ ਕਲੋਨੀ ਦੀ ਸ਼੍ਰੀ ਸੁਖਮਨੀ
Publish Date: Thu, 08 Jan 2026 04:20 PM (IST)
Updated Date: Thu, 08 Jan 2026 04:24 PM (IST)
ਸਾਰੇ ਮੈਂਬਰ ਹਰ ਡਿਊਟੀ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ : ਜਸਵੰਤ ਸਿੰਘ
ਅਮਨਦੀਪ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਲਗਭਗ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਰੇਲਵੇ ਬੀ-ਬਲਾਕ ਕਲੋਨੀ ਦੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਦਮਦਮੀ ਟਕਸਾਲ) ਵਿਖੇ ਦੀਵਾਨ ਹਾਲ ਸਮੇਤ ਹੋਰਨਾਂ ਥਾਵਾਂ ਨੂੰ ਮਹਿਕਦੇ ਅਤੇ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਅੰਦਰ ਜਾਣ ਵਾਲੇ ਸਭ ਪ੍ਰਵੇਸ਼ ਰਸਤਿਆਂ 'ਤੇ ਬਨਾਵਟੀ ਫੁੱਲਾਂ ਦੇ ਗੇਟ ਅਤੇ ਰੰਗ ਬਿਰੰਗੀਆਂ ਲਾਈਟਾ ਨਾਲ ਸਜਾਵਟ ਕੀਤੀ ਗਈ ਹੈ। ਗੁਰਪੁਰਬ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਸਮੂਹ ਮੈਂਬਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਜਿੰਮੇ ਲੱਗੀ ਹਰ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪ੍ਰਧਾਨ ਜਸਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 9 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 11 ਜਨਵਰੀ ਨੂੰ ਪਾਏ ਜਾਣਗੇ। ਸੁਸਾਇਟੀ ਦੇ ਕਨਵੀਨਰ ਕੁਲਵਿੰਦਰ ਸਿੰਘ ਬੰਟੀ ਨੇ ਕਿਹਾ ਕਿ 10 ਜਨਵਰੀ ਨੂੰ ਸਵੇਰੇ 11 ਤੋਂ 12:30 ਵਜੇ ਤੱਕ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿਚ 3 ਸਾਲ ਤੋਂ 15 ਸਾਲ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ। ਇਨ੍ਹਾਂ ਮੁਕਾਬਲਿਆਂ 'ਚ ਪਹਿਲੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਅਤੇ ਇਨਾਮ ਵੰਡੇ ਜਾਣਗੇ ਅਤੇ ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ। ਗੁਰਬਾਣੀ ਕੰਠ ਮੁਕਾਬਲੇ ਵਿਚ ਸ਼ਹੀਦ ਗੰਜ ਖਾਲਸਾ ਮੈਮੋਰੀਅਲ ਸਕੂਲ ਦੇ ਵਿਿਦਆਰਥੀ ਅਤੇ ਅਧਿਆਪਕ ਵਿਸ਼ੇਸ ਤੌਰ ’ਤੇ ਸ਼ਾਮਲ ਹੋਣਗੇ। ਇਸ ਮੌਕੇ ਬਾਬਾ ਨਿਰਵੈਰ ਸਿੰਘ ਮੌਜੂਦਾ ਮੁੱਖੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਕਨਵੀਨਰ ਕੁਲਵਿੰਦਰ ਸਿੰਘ ਬੰਟੀ, ਸਹਾਇਕ ਕੈਸ਼ੀਅਰ ਕਿਰਨ ਕੁਮਾਰ ਕੇਕੇ, ਕਸ਼ਮੀਰ ਸਿੰਘ ਕੋਟ ਖਾਲਸਾ, ਦਵਿੰਦਰ ਸਿੰਘ ਕਾਕਾ, ਹਰਚਰਨ ਸਿੰਘ ਕੋਟ ਖਾਲਸਾ, ਰਾਕੇਸ਼ ਕੁਮਾਰ ਮੋਨੂੰ, ਪ੍ਰਿੰਸ ਪਾਲ ਭਗਤ, ਪ੍ਰਭਦਿਆਲ ਸਿੰਘ ਅਟਾਰੀ, ਅਮਨਦੀਪ ਸਿੰਘ ਮੰਨਾ, ਜਸਵਿੰਦਰ ਸਿੰਘ ਵੱਲਾ, ਪਵਨ ਕੁਮਾਰ ਸੋਨੀ, ਗਗਨ ਮਾਸਟਰ ਆਦਿ ਹਾਜ਼ਰ ਸਨ।