- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ 12 ਸਤੰਬਰ ਨੂੰ ਪੈਣਗੇ। 11 ਸਤੰਬਰ ਨੂੰ ਇੱਥੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਨਗੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ 12 ਸਤੰਬਰ ਨੂੰ ਪੈਣਗੇ। 11 ਸਤੰਬਰ ਨੂੰ ਇੱਥੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਨਗੇ।
12 ਸਤੰਬਰ ਨੂੰ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।
ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ। ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਤੇ ਕੀਰਤਨ ਸਮਾਗਮ ਹੋਵੇਗਾ। ਇਸੇ ਦੌਰਾਨ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ। ਮੇਜਰ ਸਿੰਘ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।