5 ਅਕਤੂਬਰ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਘਿਰਾਓ ਦੀਆਂ ਤਿਆਰੀਆਂ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਜਥੇਬੰਦੀ ਵੱਲੋਂ 5 ਅਕਤੂਬਰ ਨੂੰ ਪੰਜਾਬ ਭਰ ਵਿਚ ਕੀਤੇ ਜਾਣ ਵਾਲੇ ਅਗਲੇ
Publish Date: Wed, 30 Sep 2026 06:15 PM (IST)
Updated Date: Wed, 30 Sep 2026 06:15 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਜਥੇਬੰਦੀ ਵੱਲੋਂ 5 ਅਕਤੂਬਰ ਨੂੰ ਪੰਜਾਬ ਭਰ ਵਿਚ ਕੀਤੇ ਜਾਣ ਵਾਲੇ ਅਗਲੇ ਸਖ਼ਤ ਐਕਸ਼ਨ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਧ ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਲਾਮਬੰਦੀ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਉਪਰੰਤ ਬਿਆਨ ਜਾਰੀ ਕਰਦਿਆਂ ਪ੍ਰੈੱਸ ਸਕੱਤਰ ਬਘੇਲ ਸਿੰਘ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ, ਲੈਂਡ ਪੂਲੰਿਗ ਪਾਲਿਸੀ ਵਾਪਸ ਕਰਵਾਉਣ, ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ ਪੀੜਤਾਂ ਨੂੰ ਮੁਆਵਜ਼ਾ, ਲੋਕ ਪੱਖੀ ਖੇਤੀ ਨੀਤੀ ,ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪਹਿਲਾਂ ਵੀ 16 ਦਿਨ ਡੀਸੀ ਦਫ਼ਤਰਾਂ ਮੂਹਰੇ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਹੁਣ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ’ਤੇ ਪਿੱਟ ਸਿਆਪੇ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਕੇ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨਾ ਕਿਹਾ ਪਾਣੀਆਂ ਦੇ ਮਸਲੇ ਉੱਪਰ ਸੂਬਿਆਂ ਦੇ ਕਿਸਾਨਾਂ ਨੂੰ ਆਪਸ ਵਿੱਚ ਲੜਾਉਣ ਦੀਆਂ ਸਾਜ਼ਿਸ਼ਾਂ ਬੰਦ ਕਰਕੇ ਬੇਸਿਨ ਤੇ ਰਿਪੇਰਿਅਨ ਸਿਧਾਂਤਾਂ ਨਾਲ ਨਿਰਪੱਖ ਮਾਹਰਾਂ ਦੀ ਸਲਾਹ ਤੇ ਸਦਭਾਵਨਾ ਨਾਲ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 5 ਅਕਤੂਬਰ ਦੇ ਐਕਸ਼ਨ ਦੀ ਤਿਆਰੀ ਵਜੋਂ 1 ਅਕਤੂਬਰ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਅੰਮ੍ਰਿਤਸਰ ਜ਼ਿਲ੍ਹੇ ਦੀ ਮੀਟਿੰਗ ਕਰਵਾਉਣ ਲਈ ਪਹੁੰਚ ਰਹੇ ਹਨ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਦੇ ਕਿਸਾਨਾਂ, ਔਰਤਾਂ ਅਤੇ ਜਥੇਬੰਦੀ ਦੇ ਵਰਕਰਾਂ ਦੀ ਸ਼ਮੂਲੀਅਤ ਕਰਵਾਉਣ ਲਈ ਆਗੂਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਆਗੂਆਂ ਨੇ ਸਾਰੇ ਪਿੰਡ ਇਕਾਈਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਪ੍ਰਧਾਨ ਦੀ ਆਮਦ ਮੌਕੇ ਹੋਣ ਵਾਲੀ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ 5 ਅਕਤੂਬਰ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪਿੰਡ ਪੱਧਰ ’ਤੇ ਲਾਮਬੰਦੀ ਤੇਜ਼ ਕਰਨ। ਇਸ ਮੌਕੇ ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਸਿੰਘ ਜੇਠੂਵਾਲ ,ਗਿਆਨ ਸਿੰਘ ਕੰਦੋਵਾਲੀ, ਸਤਨਾਮ ਸਿੰਘ ਭਕਨਾ, ਰਾਣਾ ਮਨੇਸ਼ ਤੇ ਅਜੀਤਪਾਲ ਸਿੰਘ ਫਤਹਿਗੜ ਸੁੱਕਰਚੱਕ, ਗੁਰਪ੍ਰੀਤ ਸਿੰਘ, ਬਾਪੂ ਵਾਹਲਾ ਮੂਧਲ, ਹਰਦੀਪ ਸਿੰਘ, ਰਾਜਬੀਰ ਸਿੰਘ ਸੋਹੀ, ਹਰਪਾਲ ਸਿੰਘ ਕੰਦੋਵਾਲੀ, ਨੂਕ ਸਿੰਘ ਪਠਾਨ ਨੰਗਲ, ਜਗਤਾਰ ਸਿੰਘ ਮੱਝੂਪੁਰਾ, ਗੁਰਭੇਜ ਸਿੰਘ ਕਠਾਣੀਆ, ਸੁਖਵਿੰਦਰ ਸਿੰਘ ਸਾਘਣਾ, ਪ੍ਰਧਾਨ ਗੁਮਾਨਪੁਰਾ, ਬਲਜੀਤ ਸਿੰਘ ਚੀਚਾ, ਬਲਵੰਤ ਸਿੰਘ ਤਾਜਚੱਕ, ਮਲਕੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ।