ਸਿੱਖੀ ਦਾ ਮਾਣ: ਗੁਰਿੰਦਰਵੀਰ ਸਿੰਘ ਬਣਿਆ ਦੇਸ਼ ਦਾ 'ਸਭ ਤੋਂ ਤੇਜ਼ ਦੌੜਾਕ', ਜਥੇਦਾਰ ਗੜਗੱਜ ਵੱਲੋਂ ਵਿਸ਼ੇਸ਼ ਸਨਮਾਨ ਤੇ ਵਧਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ।
Publish Date: Sun, 24 May 2026 12:08 PM (IST)
Updated Date: Sun, 24 May 2026 12:10 PM (IST)
ਅੰਮ੍ਰਿਤਪਾਲ ਸਿੰਘ, ਪੰਜਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ।
ਜਥੇਦਾਰ ਨੇ ਕਿਹਾ ਕਿ ਸਾਬਤ ਸੂਰਤ ਸਿੱਖ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਉੱਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ਵਿੱਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ਵਿੱਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਬਿਲਕੁਲ ਦੂਰ ਰਹਿਣ।