ਸਿਹਤ ਸੇਵਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਤਰਜੀਹ : ਵਿਰਾਟ ਦੇਵਗਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਗੋਪਾਲ ਮੰਦਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 100 ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਦੰਦਾਂ ਦੀ ਜਾਂਚ,
Publish Date: Tue, 06 Oct 2026 04:23 PM (IST)
Updated Date: Tue, 06 Oct 2026 04:26 PM (IST)
ਗੋਪਾਲ ਮੰਦਰ ਵਿਖੇ ਮੁਫ਼ਤ ਮੈਡੀਕਲ ਕੈਂਪ, 100 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਗੋਪਾਲ ਮੰਦਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 100 ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਦੰਦਾਂ ਦੀ ਜਾਂਚ, ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਸਬੰਧੀ ਸਮੱਸਿਆਵਾਂ ਸਮੇਤ ਵੱਖ-ਵੱਖ ਸਿਹਤ ਜਾਂਚਾਂ ਮੁਫ਼ਤ ਕੀਤੀਆਂ ਗਈਆਂ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਕੌਂਸਲਰ ਨਗਰ ਨਿਗਮ ਅੰਮ੍ਰਿਤਸਰ ਅਤੇ ਮੈਂਬਰ ਐਜੂਕੇਸ਼ਨ ਡਿਵੈਲਪਮੈਂਟ ਬੋਰਡ ਪੰਜਾਬ ਵਿਰਾਟ ਦੇਵਗਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਤੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਰਾਟ ਦੇਵਗਨ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਸਮਾਜ ਸੇਵਾ ਦਾ ਇਕ ਅਹਿਮ ਮਾਧਿਅਮ ਹੈ। ਅਜਿਹੇ ਮੈਡੀਕਲ ਕੈਂਪ ਲੋਕਾਂ ਨੂੰ ਸਮੇਂ ਸਿਰ ਸਿਹਤ ਜਾਂਚ ਅਤੇ ਸਹੀ ਡਾਕਟਰੀ ਸਲਾਹ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਲੋਕ ਹਿੱਤ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਉਹ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਲਈ ਹਮੇਸ਼ਾਂ ਤਿਆਰ ਰਹਿਣਗੇ। ਮੈਡੀਕਲ ਕੈਂਪ ਦੇ ਆਯੋਜਨ ਵਿਚ ਗੋਪਾਲ ਮੰਦਰ ਦੇ ਪ੍ਰਧਾਨ ਕੈਲਾਸ਼ ਕਹਿਲਾਨ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਾਕੇਸ਼ ਤੁਲੀ ਸਮੇਤ ਸੁਨੀਲ ਆਨੰਦ, ਨਰੇਸ਼ ਆਨੰਦ, ਰਮੇਸ਼ ਸ਼ਰਮਾ, ਮਨਮੋਹਨ ਸਹਿਗਲ, ਪੰਕਜ ਸੇਠੀ, ਸੰਜੀਵ ਸ਼ਰਮਾ, ਕੇਵਲ ਕ੍ਰਿਸ਼ਨ ਦੇਵਾ, ਰਾਜੇਸ਼ ਕੁਮਾਰ ਮਨਵਾਇਆ, ਪਵਨ ਸ਼ਰਮਾ ਅਤੇ ਅਸ਼ੋਕ ਮਹਾਜਨ ਸਮੇਤ ਹੋਰ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਦੇਵਗਨ ਨੇ ਸਾਰੇ ਪ੍ਰਬੰਧਕਾਂ, ਡਾਕਟਰਾਂ ਅਤੇ ਸਹਿਯੋਗੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਲੋਕ ਹਿੱਤ ਅਤੇ ਸਿਹਤ ਸੇਵਾ ਪ੍ਰੋਗਰਾਮ ਜਾਰੀ ਰੱਖਣ ਦੀ ਅਪੀਲ ਕੀਤੀ।