ਬੱਲੂ ਮਹਿਤਾ, ਪੱਟੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ਉੱਪਰ ਸੰਘਰਸ਼ ਦੇ ਮੈਦਾਨ 'ਚ ਡਟੇ ਕਿਸਾਨਾਂ ਵੱਲੋਂ ਦਿੱਤੇ ਸੱਦੇ ਤਹਿਤ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਲੋਂ ਜਥੇਦਾਰ ਉਗਰ ਸਿੰਘ ਨਦੋਹਰ ਅਤੇ ਜਥੇਦਾਰ ਬਲਦੇਵ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਵੇਰਕਾ ਮਿਲਕ ਪਲਾਂਟ ਪੱਟੀ ਦੇ ਚੌਕ ਵਿਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।

ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਵਿੰਦਰਜੀਤ ਸਿੰਘ ਿਢੱਲੋਂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਰਾਣਾ ਮਸੀਹ ਚੂਸਲੇਵੜ, ਜ਼ਿਲ੍ਹਾ ਪ੍ਰਧਾਨ ਕਾਮਰੇਡ ਲਛਮਣ ਦਾਸ, ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਪੈਨਸ਼ਨਰ ਆਗੂ ਹਰਬੰਤ ਸਿੰਘ ਆਸਲ, ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਸਟਰ ਕਾਰਜ ਸਿੰਘ ਕੈਰੋਂ, ਕਿਸਾਨ ਆਗੂ ਬਲਵੰਤ ਸਿੰਘ ਜੌਣੇਕੇ, ਆਤਮਾ ਸਿੰਘ ਗੰਡੀਵਿੰਡ ਅਤੇ ਕਾ. ਅਜੇ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਕੇਂਦਰ ਦੇ ਅੜ੍ਹੀਅਲ ਵਤੀਰੇ ਦੀ ਜ਼ੋਰਦਾਰ ਨਿੰਦਿਆ ਕੀਤੀ। ਐਡਵੋਕੇਟ ਿਢੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਦਿੱਲੀ ਦੀਆਂ ਸੜਕਾਂ ਉੱਪਰ ਕੜ੍ਹਕਦੀ ਠੰਢ ਵਿੱਚ 48 ਦਿਨਾਂ ਤੋ ਸੰਘਰਸ਼ ਲੜ ਰਹੇ ਹਨ ਅਤੇ ਇਸ ਸੰਘਰਸ਼ ਦੌਰਾਨ 80 ਤੋਂ ਵੱਧ ਕਿਸਾਨ-ਮਜ਼ਦੂਰ ਸ਼ਹੀਦੀਆਂ ਪਾ ਗਏ ਹਨ। ਪਰ ਸਰਕਾਰ ਦੇ ਕੰਨਾਂ ਤੇ ਜੂੰ ਤਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਕਰ ਲਿਆ ਗਿਆ ਹੈ ਕਿ ਜਿੰਨਾ ਚਿਰ ਤਕ ਖੇਤੀ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਓਨਾ ਚਿਰ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਗਤਾਰ ਸਿੰਘ ਕਿੜੀਆਂ, ਗਿਆਨੀ ਜਗੀਰ ਸਿੰਘ ਲੌਹਕਾ, ਕਥਾਵਾਚਕ ਅਜੀਤ ਸਿੰਘ ਲੌਹਕਾ, ਕਾ. ਪਰਗਟ ਸਿੰਘ ਪੱਟੀ, ਕਾ. ਮਿਲਖਾ ਸਿੰਘ ਘਰਿਆਲਾ, ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ।