ਓਸੀਐੱਮ ਮਿੱਲ ਦੇ ਅਸਥਾਈ ਵਰਕਰਾਂ ਦਾ ਧਰਨਾ ਲਗਾਤਾਰ ਜਾਰੀ ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਆਪਣੀਆਂ ਮੰਗਾਂ ਦੀ ਪੂਰਤੀ ਦੇ ਲਈ ਓਸੀਐਮ ਮਿਲ ਦੇ ਅਸਥਾਈ ਵਰਕਰਾਂ ਵੱਲੋਂ ਮੈਨੇਜਮੈਂਟ ਅਤੇ ਠੇਕੇਦਾਰ ਦੇ ਖਿਲਾਫ ਦਿੱਤਾ ਜਾ ਰਿਹਾ ਦਿਨ ਰਾਤ ਰੋਸ ਧਰਨਾ ਲਗਾਤਾਰ ਜਾਰੀ ਹੈ।
Publish Date: Tue, 17 Nov 2026 06:32 PM (IST)
Updated Date: Tue, 17 Nov 2026 06:33 PM (IST)
ਠੇਕੇਦਾਰ ਜਾਂ ਮੈਨੇਜਮੈਂਟ ਵੱਲੋਂ ਕੋਈ ਠੋਸ ਭਰੋਸਾ ਨਾ ਦਿੱਤੇ ਜਾਣ ਕਾਰਨ ਧਰਨਾ ਪ੍ਰਦਰਸ਼ਨ ਕਰਨ ਵਾਲੇ ਵਰਕਰ ਹੋ ਰਹੇ ਹਨ ਖੱਜਲ ਖੁਆਰ ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਆਪਣੀਆਂ ਮੰਗਾਂ ਦੀ ਪੂਰਤੀ ਦੇ ਲਈ ਓਸੀਐਮ ਮਿਲ ਦੇ ਅਸਥਾਈ ਵਰਕਰਾਂ ਵੱਲੋਂ ਮੈਨੇਜਮੈਂਟ ਅਤੇ ਠੇਕੇਦਾਰ ਦੇ ਖਿਲਾਫ ਦਿੱਤਾ ਜਾ ਰਿਹਾ ਦਿਨ ਰਾਤ ਰੋਸ ਧਰਨਾ ਲਗਾਤਾਰ ਜਾਰੀ ਹੈ। ਮੈਨੇਜਮੈਂਟ ਅਤੇ ਠੇਕੇਦਾਰਾਂ ਵੱਲੋਂ ਕੋਈ ਠੋਸ ਭਰੋਸਾ ਨਾ ਦਿੱਤੇ ਜਾਣ ਕਾਰਨ ਧਰਨਾ ਪ੍ਰਦਰਸ਼ਨ ਕਰ ਰਹੇ ਵਰਕਰ ਖੱਜਲ ਖੁਆਰ ਹੋ ਰਹੇ ਹਨ, ਜਿਨਾਂ ਵਿੱਚ ਔਰਤਾਂ ਵਰਕਰਾਂ ਵਿੱਚ ਵੀ ਭਾਰੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਪ੍ਰਧਾਨ ਕਾਬਲ ਸਿੰਘ ਮਹਾਵਾ ਅਤੇ ਅਸਥਾਈ ਵਰਕਰਾਂ ਦੇ ਆਗੂ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅਜੇ ਤੱਕ ਠੇਕੇਦਾਰਾਂ ਅਤੇ ਮੈਨੇਜਮੈਂਟ ਵੱਲੋਂ ਕੋਈ ਵੀ ਭਰੋਸੇਯੋਗ ਜਵਾਬ ਨਾ ਦਿੱਤੇ ਜਾਣ ਕਾਰਨ ਵਰਕਰਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦੇ ਹੋਏ ਸਥਾਈ ਵਰਕਰਾਂ ਵੱਲੋਂ ਵੀ ਲਗਾਤਾਰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਾਪਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹੁਣ ਉਕਤ ਧਰਨਾਕਾਰੀਆਂ ਦਾ ਸਹਿਯੋਗ ਕਰਨ ਵਾਲੀਆਂ ਯੂਨੀਅਨ ਦੇ ਆਗੂਆਂ ਵਿਚ ਵੀ ਮਤਭੇਦ ਪੈਦਾ ਹੋ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਵਰਕਰਾਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਦੇ ਨਾਲ ਗੱਲਬਾਤ ਕਰਨ ਦੇ ਲਈ ਕਾਂਗਰਸ ਪਾਰਟੀ ਦੇ ਬੁਲਾਰੇ ਸੇਵਾ ਮੁਕਤ ਏਡੀਸੀ ਰਾਕੇਸ਼ ਕੁਮਾਰ ਉਕਤ ਸਥਾਨ ’ਤੇ ਪਹੁੰਚੇ । ਪ੍ਰੰਤੂ ਮੈਨੇਜਮੈਂਟ ਦੇ ਕਿਸੇ ਵੀ ਅਧਿਕਾਰੀ ਵੱਲੋਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਪੱਤਰਕਾਰਾਂ ਦੇ ਨਾਲ਼ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਬੁਲਾਰੇ ਸੇਵਾ ਮੁਕਤ ਏਡੀਸੀ ਰਾਕੇਸ਼ ਕੁਮਾਰ ਨੇ ਕਿਹਾ ਕਿ ਉਕਤ ਵਰਕਰਾਂ ਦੇ ਨਾਲ ਉਹ ਚਟਾਨ ਵਾਂਗੂੰ ਖੜੇ ਹਨ, ਅਗਰ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਕਾਬਲ ਸਿੰਘ ਨੇ ਕਿਹਾ ਕਿ ਇਸ ਹੜਤਾਲ ਦਾ ਕੋਈ ਹੱਲ ਕੱਢਣ ਲਈ ਏਸੀਪੀ ਪੱਛਮੀ ਇੰਦਰਪਾਲ ਸਿੰਘ ਵਲੋਂ ਮੈਨੇਜਮੈਂਟ ਅਤੇ ਠੇਕੇਦਾਰਾਂ ਦੇ ਨਾਲ ਅੱਜ ਦੁਬਾਰਾ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਪੁਲਿਸ ਵਿਭਾਗ ਅਤੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਧਰਨਾ ਸਥਾਨ ਤੇ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ ਤਾਂ ਜੋ ਕੋਈ ਅਸੁਖਾਵੀ ਘਟਨਾ ਨਾ ਵਾਪਰ ਸਕੇ।