- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਵਾ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਰਾਜਪਾਲ ਦੇ ਦਸਤਖ਼ਤ ਲਈ ਭੇਜਿਆ ਗਿਆ ਹੈ, ਜੋ ਜਲਦ ਜਾਰੀ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮਸਲੇ ਦਾ ਸ਼ਾਂਤੀਪੂਰਨ ਹੱਲ ਨਿਕਲ ਸਕੇ।

ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਭੰਡਾਰੀ ਪੁਲ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਅਤੇ ਭੁੱਖ ਹੜਤਾਲ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਭੁੱਖ ਹੜਤਾਲ 'ਤੇ ਬੈਠੇ ਕਰਮਚਾਰੀਆਂ ਦੀ ਸਿਹਤ ਲਗਾਤਾਰ ਵਿਗੜਨ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਆਗੂਆਂ ਦੀ ਸਿਹਤ ਵਿਗੜਨ ਦੇ ਰੋਸ ਵਿਚ ਵਾਲਮੀਕਿ ਭਾਈਚਾਰੇ ਵੱਲੋਂ ਭੰਡਾਰੀ ਪੁੱਲ ਦੇ ਕੂੜੇ ਦੇ ਢੇਰ ਲਗਾਏ ਗਏ।
ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਭੁੱਖ ਹੜਤਾਲ 'ਤੇ ਬੈਠੇ ਨੌਜਵਾਨਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਸਮਾਜ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਹੋਰ ਲੰਮਾ ਨਹੀਂ ਖਿੱਚਣਾ ਚਾਹੀਦਾ, ਕਿਉਂਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਕੋਈ ਵੱਡੀਆਂ ਨਹੀਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਦਰਸ਼ਨਕਾਰੀਆਂ 'ਤੇ ਦਰਜ ਕੀਤੀਆਂ ਐਫਆਈਆਰਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਥਾਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
ਇਸ ਮੌਕੇ ਏਡੀਸੀ ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਉਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਤਨਖ਼ਾਹ ਵਧਾ ਕੇ 20,500 ਰੁਪਏ ਕਰਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਇਸ ਸਬੰਧੀ ਪੱਤਰ ਵੀ ਪ੍ਰਾਪਤ ਹੋ ਗਿਆ ਹੈ। ਇਸ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਰਾਜਪਾਲ ਦੇ ਦਸਤਖ਼ਤ ਲਈ ਭੇਜਿਆ ਗਿਆ ਹੈ, ਜੋ ਜਲਦ ਜਾਰੀ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮਸਲੇ ਦਾ ਸ਼ਾਂਤੀਪੂਰਨ ਹੱਲ ਨਿਕਲ ਸਕੇ।