ਪੱਤਰ ਪ੍ਰਰੇਰਕ, ਤਰਨਤਾਰਨ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਸਥਾਨਕ ਬੱਸ ਅੱਡੇ 'ਤੇ ਮਿੰਨੀ ਬੱਸ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਬਹਿਲਾ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਿਢੱਲੋਂ, ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ, ਸਕੱਤਰ ਕਵਲਜੀਤ ਸਿੰਘ, ਖ਼ਜ਼ਾਨਚੀ ਕਲਦੀਪ ਸਿੰਘ ਮੱਲੀਆ, ਸਤਨਾਮ ਸਿੰਘ ਸੁਹਾਵਾ, ਬਲਬੀਰ ਸਿੰਘ ਸਵਰਗਾਪੁਰੀ, ਦਿਲਬਾਗ਼ ਸਿੰਘ ਬਾਗਾ, ਪਿ੍ਰਤਪਾਲ ਸਿੰਘ ਤੋਂ ਇਲਾਵਾ ਮੁਲਾਜਮ ਆਗੂ ਗੁਰਪ੍ਰਰੀਤ ਸਿੰਘ ਗੰਡੀਵਿੰਡ, ਕਾਰਜ ਸਿੰਘ ਕੈਰੋਂ, ਸਰਬਜੀਤ ਸਿੰਘ, ਬਲਜਿੰਦਰ ਸਿੰਘ ਦੋਬਲੀਆਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਵਾਲੇ ਤਿੰਨੇ ਖੇਤੀ ਬਿੱਲ ਤੁਰੰਤ ਵਾਪਸ ਲਏ ਜਾਣ।