ਸਾਂਝੀ ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਐਲਾਨ ਅਨੁਸਾਰ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ
Publish Date: Fri, 28 Aug 2026 06:22 PM (IST)
Updated Date: Fri, 28 Aug 2026 06:25 PM (IST)
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਐਲਾਨ ਅਨੁਸਾਰ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਧਰਨੇ ਤੋਂ ਡਰੇ ਅਤੇ ਆਪਣੀ ਸਿਆਸਤ ਦੇ ਭੋਗ ਤੋਂ ਘਬਰਾਏ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ ਦਿੱਤੀ ਮੀਟਿੰਗ ਤੋਂ ਭਗੌੜੇ ਹੋਣ ਦੇ ਰੋਸ ਵਜੋਂ ਸ਼ੁਕਰਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਰੋਸ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਅਗਵਾਈ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ, ਪ੍ਰਭਜਿੰਦਰ ਸਿੰਘ ਉੱਪਲ, ਅਮਰੀਕ ਸਿੰਘ, ਜਸਵਿੰਦਰ ਸਿੰਘ, ਕਰਤਾਰ ਸਿੰਘ ਐਮ.ਏ, ਮਨਜੀਤ ਸਿੰਘ ਬਾਸਰਕੇ, ਪ੍ਰਭਜਿੰਦਰ ਸਿੰਘ ਅਤੇ ਮੰਗਲ ਦਾਸ ਵਲੋਂ ਕੀਤੀ ਗਈ। ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਤੋਂ ਇਲਾਵਾ ਰਾਜੇਸ਼ ਕੁਮਾਰ ਪਰਾਸ਼ਰ, ਸੁੱਚਾ ਸਿੰਘ ਟਰਪਈ, ਬਲਜਿੰਦਰ ਸਿੰਘ, ਕਮਲ ਕਨੌਜੀਆ, ਸੁਖਰਾਜ ਸਿੰਘ ਸਰਕਾਰੀਆ, ਨਰਿੰਦਰ ਪ੍ਰਧਾਨ ਤ੍ਰਿਪਤਾ ਸ਼ਰਮਾ, ਗਿਰੀਸ਼ ਭਾਰਤੀ, ਨਿਰਮਲ ਸਿੰਘ, ਹਰਵਿੰਦਰ ਸਿੰਘ ਸੁਲਤਾਨਵਿੰਡ, ਹਰਭਜਨ ਗਿੱਲ, ਕਰਮਜੀਤ ਸਿੰਘ ਕੇ.ਪੀ, ਜਤਿਨ ਸ਼ਰਮਾ, ਅਮਰੀਕ ਸਿੰਘ, ਮਲਕੀਤ ਸਿੰਘ ਭੱਟੀ, ਰਣਬੀਰ ਸਿੰਘ, ਅਜੇ ਚੌਹਾਨ, ਰੇਸ਼ਮ ਸਿੰਘ ਭੋਮਾ ਅਤੇ ਹੀਰਾ ਭੱਟੀ ਨੇ ਕਿਹਾ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਹੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੂੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ ਅਤੇ ਨਤੀਜੇ ਵਜੋਂ ਮੁੱਖ ਮੰਤਰੀ ਪੰਜਾਬ ਵੱਲੋਂ ਬੌਖਲਾਹਟ ਵਿੱਚ ਮੀਟਿੰਗ ਨਹੀਂ ਕੀਤੀ ਗਈ ਤੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਮਸਲਿਆਂ ਤੋਂ ਭੱਜਣ ਵਿਰੁੱਧ ਅੱਜ ਸੂਬੇ ਭਰ ਵਿਚ ਜ਼ਿਲ੍ਹਾ ਕੇਂਦਰਾਂ ’ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਗਏ। ਆਗੂਆਂ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁੱਲਾ ਕੇ ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੌਂ ਵੀ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ, ਸਰਕਾਰ ਵੱਲੋਂ ਕਰਜ਼ਾ ਚੁੱਕ ਕੇ ਰੋਜ਼ਗਾਰ ਦੇਣ ਦੀ ਥਾਂ ਸਿਰਫ ਸੱਤਾ ਹਾਸਿਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਮੁਫਤਖੋਰੇ ਬਣਾਇਆ ਜਾ ਰਿਹਾ ਹੈ। ਅਦਾਲਤ ਵਲੋਂ ਜਾਰੀ ਕੀਤੇ ਮਹਿੰਗਾਈ ਭੱਤੇ ਸਬੰਧੀ ਹੁਕਮਾਂ ਨੂੰ ਵੀ ਟਿੱਚ ਸਮਝਿਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਮਨਦੀਪ ਸ਼ਰਮਾ, ਗੁਰਵਿੰਦਰ ਸਿੰਘ ਮਾਨਾਂਵਾਲਾ, ਗੁਰਦੇਵ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਅਮਨ ਥਰੀਏਵਾਲ, ਸੁਖਜਿੰਦਰ ਸਿੰਘ, ਮਨਦੀਪ ਸਿੰਘ, ਲਖਵਿੰਦਰ ਸਿੰਘ, ਗਗਨਦੀਪ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਮਾਹਲ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਹਰਵਿੰਦਰ ਸਿੰਘ ਜਲਾਲਾਬਾਦ, ਹਰਮਨ ਸਿੰਘ ਭੰਗਾਲੀ, ਸੁਖਚੈਨ ਸਿੰਘ, ਸੰਜੀਵ ਕੁਮਾਰ ਰਣੀਕੇ ਆਦਿ ਆਗੂ ਵੀ ਹਾਜ਼ਰ ਸਨ।