- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਵਿਰੋਧ ਪੱਤਰ’ ਸੌਂਪਣ ਦੇ ਐਲਾਨ ਦੇ ਤਹਿਤ ਵਿਧਾਇਕਾਂ ਦੇ ਦਫਤਰ ਤੇ ਘਰਾਂ ਦੇ ਬਾਹਰ ‘ਵਿਰੋਧ ਪੱਤਰ’ ਚਿਪਕਾਏ ਗਏ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਅਤੇ ਹਲਕਾ ਪੱਛਮੀ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਅਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਦੀ ਅਗਵਾਈ ਹੇਠ ਹਲਕਾ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਦੀ ਰਿਹਾਇਸ਼ ਦੇ ਬਾਹਰ ਅਤੇ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਦਫਤਰ ਦੇ ਬਾਹਰ ਪਹੁੰਚ ਕੇ ‘ਵਿਰੋਧ ਪੱਤਰ’ ਚਿਪਕਾਏ ਗਏ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਦੋਵੇਂ ਥਾਵਾਂ ’ਤੇ ਬੈਰੀਕੇਡਿੰਗ ਵੀ ਕੀਤੀ ਗਈ, ਪਰ ਸ਼ਾਂਤਮਈ ਤੇ ਲੋਕਤੰਤਰੀ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਦੇਵ ਸਿੰਘ ਜੱਜੀ, ਜਰਮਨਦੀਪ ਸਿੰਘ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਰਘੁਬੀਰ ਸਿੰਘ, ਬੀਬੀ ਸਤਿੰਦਰ ਕੌਰ, ਜਸਬੀਰ ਸਿੰਘ ਵਡਾਲੀ, ਰਣਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਗੁਰਸਾਗਰ ਸਿੰਘ ਅਤੇ ਵਿਦਿਆਰਥੀ ਜਥੇਬੰਦੀ ਸੱਥ ਤੋਂ ਜਸਪਾਲ ਸਿੰਘ, ਅਕਾਸ਼ਬੀਰ ਸਿੰਘ, ਧਰਮਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਗਗਨਪ੍ਰੀਤ ਸਿੰਘ ਆਦਿ ਮੌਜੂਦ ਹਾਜਰ ਸਨ।