'ਪੁਨਰ ਸੁਰਜੀਤ' ਪਾਰਟੀ ਦਾ ਇੱਕ ਸਾਲ ਪੂਰਾ, ਪਾਰਟੀ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਵਲੋਂ ਇਸ ਸਾਲ ਪੂਰਾ ਹੋਣ `ਤੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਹ ਅਰਦਾਸ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ।
Publish Date: Tue, 11 Aug 2026 12:22 PM (IST)
Updated Date: Tue, 11 Aug 2026 12:23 PM (IST)
ਅੰਮ੍ਰਿਤਪਾਲ ਸਿੰਘ , ਪੰਜਾਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਵਲੋਂ ਇਸ ਸਾਲ ਪੂਰਾ ਹੋਣ `ਤੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਹ ਅਰਦਾਸ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।
ਗੱਲਬਾਤ ਕਰਦੇ ਆ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦਾ ਇੱਕ ਸਾਲ ਮੁਕੰਮਲ ਹੋਇਆ ਹੈ। ਉਹਨਾਂ ਕਿਹਾ ਕਿ ਇਸ ਦਰਮਿਆਨ ਬਹੁਤ ਸਾਰੇ ਆਗੂ ਵਰਕਰ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਕੁਝ ਛੱਡ ਕੇ ਵੀ ਗਏ ਹਨ ਜਿਹੜੇ ਵਰਕਰ ਸ਼ਾਮਿਲ ਹੋਏ ਹਨ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਹੈ ਅਤੇ ਜਿਹੜੇ ਛੱਡ ਕੇ ਗਏ ਹਨ ਉਹਨਾਂ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈ ਰਿਹਾ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਇਹ ਅਧਿਕਾਰਾਂ ਤਹਿਤ ਵੀ ਉਹਨਾਂ ਦਾ ਅਧਿਕਾਰ ਹੈ । ਇਸ ਮੌਕੇ ਸੀਨੀਅਰ ਪਾਰਟੀ ਆਗੂ ਸ਼੍ਰੋਮਣੀ ਕਮੇਟੀ ਦੇ ਸਾਬਕ ਪ੍ਰਧਾਨ ਬੀਬੀ ਜਗੀਰ ਕੌਰ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਪ੍ਰੋਫੈਸਰ ਬਲਵਿੰਦਰ ਸਿੰਘ ਜੌੜਾ ਸਿੰਘਾ, ਅਜੇਪਾਲ ਸਿੰਘ ਮੀਰਾਂਕੋਟ ਆਦਿ ਆਗੂ ਤੇ ਵਰਕਰ ਹਾਜ਼ਰ ਸਨ।