- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਮਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

Punjab Bandh 15 October : ਸਟਾਫ ਰਿਪੋਰਟਰ, ਅੰਮ੍ਰਿਤਸਰ : ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ 'ਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਮਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।