- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨਾਲ ਸਬੰਧਿਤ ਮਾਮਲਿਆਂ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰਨ ਹਿੱਤ ਸੱਤ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਹੈ।

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨਾਲ ਸਬੰਧਿਤ ਮਾਮਲਿਆਂ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰਨ ਹਿੱਤ ਸੱਤ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਹੈ। ਇਹ ਕਮੇਟੀ ਕਾਨੂੰਨ ਦੀਆਂ ਮਦਾਂ ’ਤੇ ਵਿਚਾਰ ਕਰੇਗੀ।
ਕਮੇਟੀ ਵਿੱਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ,ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ (ਸਾਬਕਾ ਆਈਪੀਐੱਸ ਅਤੇ ਪੀਪੀਐੱਸਸੀ ਚੇਅਰਮੈਨ) ਅਤੇ ਪ੍ਰੀਤ ਇੰਦਰ ਪੌਲ ਸਿੰਘ (ਲਾਅ ਅਧਿਕਾਰੀ ) ਸ਼ਾਮਲ ਹਨ।
ਇਹ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵੱਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ, ਵਿਚਾਰ-ਵਟਾਂਦਰਾ ਅਤੇ ਰਾਬਤਾ ਕਾਇਮ ਰੱਖੇਗੀ ਅਤੇ ਅਹਿਮ ਮੁੱਦਿਆਂ, ਸੁਝਾਵਾਂ ਦੀ ਰਿਪੋਰਟ ਸਰਕਾਰ ਨੂੰ ਦੇਵੇਗੀ।