v> ਸਟਾਫ ਰਿਪੋਰਟਰ, ਅੰਮਿ੍ਤਸਰ : ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਕੱਢੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ 'ਤੇ ਪੰਜਾਬ ਸਰਕਾਰ ਨੇ ਰੋਕ ਲਾ ਦਿੱਤੀ ਹੈ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 7 ਤਰੀਕ ਤੱਕ ਧਾਰਮਿਕ ਸਥਾਨ ਨਾ ਖੋਲ੍ਹੇ ਜਾਣ ਅਤੇ ਗ੍ਰਹਿ ਮੰਤਰਾਲੇ ਦੀਆਂ ਲਾਕਡਾਊਨ ਹਦਾਇਤਾਂ ਨੂੰ ਆਧਾਰ ਬਣਾ ਕੇ ਅੰਮਿ੍ਤਸਰ ਪ੍ਰਸ਼ਾਸਨ ਨੇ ਦਲ ਖ਼ਾਲਸਾ ਦੇ ਮਾਰਚ ਤੇ ਰੋਕ ਲਾ ਦਿੱਤੀ ਹੈ, ਜਿਸ ਦਾ ਉਨ੍ਹਾਂ ਨੂੰ ਬੇਹੱਦ ਅਫ਼ਸੋਸ ਹੈ। ਉਨ੍ਹਾਂ ਕਿਹਾ ਕਿ ਮਾਰਚ ਵਿਚ ਘੱਟ ਤੋਂ ਘੱਟ ਗਿਣਤੀ ਅਤੇ ਸਰੀਰਕ ਦੂਰੀ ਬਣਾ ਕੇ ਚੱਲਣ ਬਾਰੇ ਸਰਕਾਰ ਨੂੰ ਲਿਖਿਆ ਸੀ, ਪਰ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਮਾਰਚ ਲਈ ਇਜਾਜ਼ਤ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਮਾਰਚ 'ਤੇ ਲੱਗੀ ਪਾਬੰਦੀ ਤੋਂ ਬਾਅਦ ਪਾਰਟੀ ਨੇ ਫ਼ੈਸਲਾ ਕੀਤਾ ਕਿ ਸ਼ਹੀਦਾਂ ਨੂੰ ਯਾਦ ਕਰਨ ਲਈ ਦਲ ਖ਼ਾਲਸਾ ਦਫ਼ਤਰ ਤੋਂ 5 ਜੂਨ ਨੂੰ ਕੇਵਲ 5 ਸਿੰਘ ਹੀ ਸ੍ਰੀ ਦਰਬਾਰ ਸਾਹਿਬ ਤਕ ਪੈਦਲ ਜਾਣਗੇ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਅੰਮਿ੍ਤਸਰ ਬੰਦ ਦਾ ਸੱਦਾ ਵੀ ਨਹੀਂ ਦੇ ਰਹੇ।

Posted By: Susheel Khanna