ਜੇਐੱਨਐੱਨ, ਅੰਮ੍ਰਿਤਸਰ : ਪੰਜਾਬ ਸਰਕਾਰ ਨੇ 19 ਅਕਤੂਬਰ 2019 ਨੂੰ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਜੀਆਂ ਨੂੰ ਸਰਕਾਰੀ ਨੌਕਰੀ ਦੇਣ ਲਈ ਪੱਤਰ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿਚ ਮਤਾ ਪਾਸ ਕਰਕੇ ਇਹ ਫ਼ੈਸਲਾ ਲਿਆ ਸੀ ਕਿ ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਵੱਖ-ਵੱਖ ਯੋਗਤਾਵਾਂ ਅਨੁਸਾਰ ਨੌਕਰੀ ਦਿੱਤੀ ਜਾਵੇਗੀ। ਹੁਣ ਸਰਕਾਰ ਨੇ ਪੱਤਰ ਜਾਰੀ ਕਰ ਕੇ ਇਸ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ਵਿਚ ਮਾਰੇ ਗਏ 34 ਲੋਕਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ।

Posted By: Tejinder Thind