
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੌਰਵ ਜੋਸ਼ੀ, ਸੁਸ਼ੀਲ ਅਰੋੜਾ, ਪੰਜਾਬੀ ਜਾਗਰਣ ਰਈਆ/ ਬਾਬਾ ਬਕਾਲਾ ਸਾਹਿਬ : ਰੱਖੜ ਪੁੰਨਿਆਂ ਦੇ ਮੇਲੇ ‘ਤੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਦੀ ਰੈਲੀ ਵਿਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੈਰ ਹਾਜਰ ਰਹੇ, ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ

ਗੌਰਵ ਜੋਸ਼ੀ, ਸੁਸ਼ੀਲ ਅਰੋੜਾ, ਪੰਜਾਬੀ ਜਾਗਰਣ
ਰਈਆ/ ਬਾਬਾ ਬਕਾਲਾ ਸਾਹਿਬ : ਰੱਖੜ ਪੁੰਨਿਆਂ ਦੇ ਮੇਲੇ ‘ਤੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਦੀ ਰੈਲੀ ਵਿਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੈਰ ਹਾਜਰ ਰਹੇ, ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਮਾਨ ਸੰਭਾਲੀ। ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਕਾਨਫਰੰਸ ਕੀਤੀ। ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਸੁਖੀ ਰੰਧਾਵਾ, ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਆਦਿ ਨੇ ਸੰਬੋਧਨ ਕੀਤਾ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਸੀ, ਜਿਸ ਮੁਹਿੰਮ ਦੀ ਬੂਰੀ ਤਰ੍ਹਾਂ ਹਵਾ ਨਿਕਲ ਚੁੱਕੀ ਹੈ ਅੱਜ ਪਿੰਡ-ਪਿੰਡ ਗਲੀ-ਗਲੀ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਲੋਕਾਂ ਦੇ ਨੌਜਵਾਨ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਤੇ ਭਗਵੰਤ ਮਾਨ ਪੰਜਾਬ ਦੀ ਤਰੱਕੀ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ ਨਸ਼ੇ ਵੱਲ ਤਰੱਕੀ ਕਰ ਰਿਹਾ। ਰੰਧਾਵਾ ਨੇ ਕਿਹਾ ਕਿ ਅੱਜ ਆਏ ਦਿਨ ਪੰਜਾਬ ਵਿੱਚ ਲੋਕਾਂ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਆ ਰਹੀਆਂ ਹਨ, ਲੋਕ ਪੰਜਾਬ ਵਿਚ ਅੱਜ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨ ਰਹੇ। ਅੱਜ ਹਰ ਕੋਈ ਇੰਡਸਟਰੀ ਵਾਲਾ ਪੰਜਾਬ ਵਿਚ ਕੰਮ ਕਰਕੇ ਖੁਸ਼ ਨਹੀਂ ਹੈ, ਉਹ ਬਾਹਰਲਿਆਂ ਸੂਬਿਆਂ ਵਿਚ ਜਾ ਕੇ ਆਪਣਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਕਿਸ ਦੀ ਨਜ਼ਰ ਲੱਗ ਗਈ ਹੈ ਜੋ ਪੰਜਾਬ ਦਿਨ ਬ ਦਿਨ ਥੱਲੇ ਜਾਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਹੁੰਦਿਆਂ ਕਦੀ ਵੀ ਇਦਾਂ ਨਹੀਂ ਹੋਇਆ। 2027 ਵਿੱਚ ਕਾਂਗਰਸ ਦੀ ਸਰਕਾਰ ਆਉਂਣ ਤੇ ਲੋਕਾਂ ਨੂੰ ਹੋਰ ਵੀ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ। ਸਾਬਕਾ ਕੈਬਨਟ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 2022 ‘ਚ 92 ਸੀਟਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਇਆ। ਲੋਕਾਂ ਨੂੰ ਬੜੀ ਆਸ ਸੀ ਕਿ ਆਮ ਆਦਮੀ ਪਾਰਟੀ ਵਧੀਆ ਕੰਮ ਕਰੇਗੀ। ਪਰ ਲੋਕਾਂ ਨੂੰ ਪਤਾ ਲੱਗ ਗਿਆ ਕਿ ਇਹ ਇੱਕ ਵੀ ਗੱਲ ਤੇ ਖਰੇ ਨਹੀਂ ਉਤਰੇ ਤੇ ਸਾਡੇ ਨਾਲ ਝੂਠ ਬੋਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਲਈ ਝੂਠ ਬੋਲ ਸਕਦੇ ਸੀ। ਹੋ ਉਹ ਬੋਲੇ ਇਕ ਵੀ ਗੱਲ ਤੇ ਖੜੇ ਨਹੀਂ ਉਤਰੇ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ ਇਥੇ ਸਿਰਫ ਡਰੱਗ ਤੇ ਗੁੰਡਾਗਰਦੀ ਦਾ ਬੋਲ ਬਾਲਾ ਹੈ। ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਈ ਹੋਈ ਸਾਰੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਕਰਨਪਾਲ ਸਿੰਘ ਬੁਰਜ ਅਮਨਦੀਪ ਜੈਂਤੀਪੁਰ ਆਦਿ ਹਾਜਰ ਸਨ।