- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਦੀ ਦਰਸ਼ਨੀ ਡਿਉੜੀ 'ਤੇ ਜੋੜੇ ਘਰ ਦੀ ਨਵੀਂ ਇਮਾਰਤ ਦੀ ਉਸਾਰੀ ਆਰੰਭ

-ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਭਾਰੀ ਧਾਰਮਿਕ ਦੀਵਾਨ
ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ, ਤਰਸਿੱਕਾ :
ਮੀਰੀ ਅਤੇ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ (ਮੱਤੇਵਾਲ) ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਯੋਗ ਅਗਵਾਈ ਵਿਚ ਸਾਲਾਨਾ ਗੁਰਮਤਿ ਸਮਾਗਮ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਵਤਾਰ ਪੁਰਬ ਇਲਾਕੇ ਦੀਆਂ ਸੰਗਤਾਂ ਦੇ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੇ ਸੰਤ ਮਹਾਂਪੁਰਖਾਂ ਤੇ ਸੰਗਤ ਦੀ ਹਾਜਰੀ ਵਿਚ ਗੁਰਦੁਆਰਾ ਸਾਹਿਬ ਵਿਖੇ ਦਰਸ਼ਨੀ ਡਿਉੜੀ ਅਤੇ ਜੋੜੇ ਘਰ ਦੀ ਨਵੀਂ ਇਮਾਰਤ ਦੀ ਉਸਾਰੀ ਆਰੰਭ ਕਰਨ ਲਈ ਅਰਦਾਸ ਬੇਨਤੀ ਕੀਤੀ। ਸਮਾਗਮ ਵਿੱਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾਂ ਦਲ ਮਹਿਤਾ ਚੌਂਕ, ਜੱਥੇਦਾਰ ਬਾਬਾ ਬੋਹੜ ਸਿੰਘ, ਸੰਤ ਬਾਬਾ ਕਵਲਜੀਤ ਸਿੰਘ ਨਾਗੀਆਣਾ ਸਾਹਿਬ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਾਲੇ, ਸੰਤ ਬਾਬਾ ਲੱਖਬੀਰ ਸਿੰਘ ਭੰਗਾਲੀ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖਜਾਲਾ, ਸੰਤ ਬਾਬਾ ਗੁਰਦੀਦਾਰ ਸਿੰਘ ਭੂਰੀ ਵਾਲੇ ਅਤੇ ਭਾਈ ਨਿਰਮਲ ਸਿੰਘ, ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਕਾਲਾ ਸਰਪੰਚ, ਹਰਜਿੰਦਰ ਸਿੰਘ ਜੱਜ, ਚੇਅਰਮੈਨ ਸਿੰਕਦਰ ਸਿੰਘ ਖਿਦੋਵਾਲੀ, ਪ੍ਰਿੰਸੀਪਲ ਗੁਰਸੇਵਕ ਸਿੰਘ, ਰਣਜੀਤ ਸਿੰਘ ਰਾਣਾ ਬਾਬੋਵਾਲ, ਹੈੱਡ ਗ੍ਰੰਥੀ ਭਾਈ ਸੁਲੱਖਣ ਸਿੰਘ, ਜਗਰੂਪ ਸਿੰਘ ਬੋਪਾਰਾਏ, ਨਰਿੰਦਰ ਸਿੰਘ ਬਾਠ, ਭਾਈ ਜੱਸਾ ਸਿੰਘ, ਸੁਖਵਿੰਦਰ ਸਿੰਘ ਭੀਲੋਵਾਲ,ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।
ਇਸ ਸਮੇਂ ਗੁਰੁਦਆਰਾ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਪੰਡਾਲ ਸਜਾਇਆ ਗਿਆ, ਜਿਸ ਵਿਚ ਪ੍ਰਸਿੱਧ ਢਾਡੀ ਅਤੇ ਕਵੀਸ਼ਰ ਜਥਿਆਂ ਨੇ ਵੱਡੀ ਗਿਣਤੀ 'ਚ ਮੌਜੂਦ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਵਾ ਕੇ ਨਿਹਾਲ ਕੀਤਾ। ਇਸ ਦੌਰਾਨ ਸੰਤ ਬਾਬਾ ਸੱਜਣ ਸਿੰਘ ਜੀ ਦੇ ਸਹਿਯੋਗ ਨਾਲ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਬਲੱਡ ਸੈਂਟਰ ਵੱਲੋਂ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਣਤੀ 'ਚ ਸੰਗਤ ਨੇ ਖੂਨਦਾਨ ਕੀਤਾ। ਸਮਾਗਮ ਦੇ ਅਖੀਰ ਵਿਚ ਸੰਤ ਬਾਬਾ ਸੱਜਣ ਸਿੰਘ ਜੀ ਦੇ ਵੱਲੋਂ ਪਹੁੰਚੀਆਂ ਧਾਰਮਿਕ ਸਖਸ਼ੀਅਤਾਂ ਦੇ ਸਤਿਕਾਰ ਵਿਚ ਸਿਰੋਪਾਓ ਅਤੇ ਦੁਸ਼ਾਲੇ ਭੇਟ ਕੀਤੇ ਗਏ। ਇਲਾਕੇ ਦੀਆਂ ਸਰਬੱਤ ਸੰਗਤਾਂ ਨੇ ਹੁੰਮ-ਹੁੰਮਾ ਕੇ ਇਸ ਸਮਾਗਮ ਵਿੱਚ ਹਾਜਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਲਈਆਂ। ਸਮਾਗਮ ਦੌਰਾਨ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਏ ਗਏ।
ਕੈਪਸਨ :-