- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਬਾਬਾ ਬਕਾਲਾ ਸਾਹਿਬ ’ਚ ਆਪ੍ਰੇਸ਼ਨ ਪ੍ਰਹਾਰ 3 ਦੇ ਤਹਿਤ ਸਮਾਜ ਵਿਰੋਧੀ ਅਨਸਰ ਕਾਬੂ

ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ : ਸਬ ਡਵੀਜ਼ਨ ਬਿਆਸ ਦੇ ’ਚ ਡੀਐੱਸਪੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਬਿਆਸ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਥਾਣਾ ਖਲਚੀਆਂ ਦੇ ਮੁਖੀ ਇੰਸਪੈਕਟਰ ਮੁਖਤਿਆਰ ਸਿੰਘ ਵੱਲੋਂ ਪੁਰਾਣੇ ਦਰਜ ਮਾਮਲਿਆਂ ਦੇ ਵਿੱਚ ਨਾਮਜਦ ਵੱਖ-ਵੱਖ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਨੇ ਦੱਸਿਆ ਕਿ ਥਾਣਾ ਬਿਆਸ ਦੀ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ ਦੇ ਤਹਿਤ ਚਾਰ ਨਸ਼ਾ ਤਸਕਰਾਂ ਅਤੇ ਸੱਤ ਪੁਰਾਣੇ ਕੇਸਾਂ ਦੇ ਵਿਚ ਨਾਮਜਦ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਖਲਚੀਆਂ ਦੀ ਪੁਲਿਸ ਵੱਲੋਂ ਵੱਖ-ਵੱਖ ਕੇਸਾਂ ਦੇ ਵਿਚ ਨਾਮਜਦ ਪੰਜ ਮੁਲਜ਼ਮਾਂ ਤੋਂ ਇਲਾਵਾ ਰੋਕੂ ਕਾਰਵਾਈ ਕਰਦੇ ਹੋਏ 10 ਮੁਲਜ਼ਮਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਚਲਾਏ ਗਏ ਆਪਰੇਸ਼ਨ ਪ੍ਰਹਾਰ 3 ਦੇ ਦੌਰਾਨ ਗ੍ਰਿਫਤਾਰ ਕੀਤੇ ਗਏ ਵੱਖ ਵੱਖ ਮੁਲਜ਼ਮਾਂ ਦੇ ਵਿੱਚੋਂ ਕਈ ਮੁਲਜ਼ਮਾਂ ਦੇ ਉੱਤੇ ਐੱਨਡੀਪੀਐੱਸ ਅਤੇ ਬੀਐੱਨਐੱਸ ਤਹਿਤ ਵੱਖ-ਵੱਖ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਕਾਰਵਾਈ ਦੇ ਦੌਰਾਨ ਜਿੱਥੇ ਵੱਖ-ਵੱਖ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਥੇ ਹੀ ਜੇਕਰ ਕੋਈ ਵਿਅਕਤੀ ਕਿਸੇ ਨਸ਼ਾ ਤਸਕਰ ਬਾਰੇ ਜਾਣਕਾਰੀ ਰੱਖਦਾ ਹੈ ਤਾਂ ਉਹ ਸੇਫ ਪੰਜਾਬ ਅਤੇ ਵਿਲੇਜ ਡਿਫੈਂਸ ਕਮੇਟੀਆਂ ਰਾਹੀਂ ਜਾਣਕਾਰੀ ਸਾਂਝੀ ਕਰ ਸਕਦਾ ਹੈ ਜੋ ਕਿ ਗੁਪਤ ਰਹੇਗੀ।
ਇਸ ਦੌਰਾਨ ਮਿਲੀ ਜਾਣਕਾਰੀ ਦੇ ਵਿਚ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਦੇ ਵਿਚ ਦਾਖਲ ਕਰਵਾਇਆ ਜਾਵੇਗਾ ਤਾਂ ਕਿ ਉਹਨਾਂ ਦਾ ਭਵਿੱਖ ਵਿਚ ਸੁਧਾਰ ਹੋ ਸਕੇ। ਸਨੈਚਿੰਗ ਮਾਮਲਿਆਂ ਦੇ ਸਬੰਧੀ ਗੱਲਬਾਤ ਦੌਰਾਨ ਡੀਐਸਪੀ ਸੁਖਪਾਲ ਸਿੰਘ ਨੇ ਕਿਹਾ ਕਿ ਥਾਣਾ ਬਿਆਸ ਅਤੇ ਥਾਣਾ ਕਲਚੀਆਂ ਦੀ ਪੁਲਿਸ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਨਾਕੇਬੰਦੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਤੇ ਕਾਰਵਾਈ ਕਰਨ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਖਿਲਾਫ ਤਕਰੀਬਨ 100 ਦੇ ਕਰੀਬ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਲਈ ਪੁਲਿਸ ਵੱਲੋਂ ਦਿਨ ਰਾਤ ਨਾਕੇਬੰਦੀਆਂ ਤੇ ਗਸ਼ਤ ਕੀਤੀ ਜਾ ਰਹੀ ਹੈ।