Punjab News : ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸੰਸਦ ਮੈਂਬਰ ਲਏ ਹਿਰਾਸਤ ’ਚ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀਡੀਓ ਜਾਰੀ ਕਰ ਕਿਹਾ ਹੈ ਕਿ ਦਿੱਲੀ ਪੁਲਿਸ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਨ 'ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਦੇ ਬੱਚਿਆਂ ਨੂੰ ਇਨਸਾਫ਼ ਦੇਣ ਵਿਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਸੰਸਦ ਵਿਚ ਬੋਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਬਾਹਰ ਇਨਸਾਫ਼ ਲਈ ਆਵਾਜ਼ ਉਠਾਉਣ ਦਿੱਤੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਵਰਕਰ ਬੱਚਿਆਂ ਲਈ ਇਨਸਾਫ਼ ਮੰਗਣਗੇ; ਅਸੀਂ ਪੂਰੀ ਤਰ੍ਹਾਂ ਉਨ੍ਹਾਂ ਬੱਚਿਆਂ ਦੇ ਨਾਲ ਹਾਂ ਅਤੇ ਇਨਸਾਫ਼ ਲੈ ਕੇ ਹੀ ਮ
Publish Date: Thu, 23 Jul 2026 12:10 PM (IST)
Updated Date: Thu, 23 Jul 2026 12:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀਡੀਓ ਜਾਰੀ ਕਰ ਕਿਹਾ ਹੈ ਕਿ ਦਿੱਲੀ ਪੁਲਿਸ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਨ 'ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਦੇ ਬੱਚਿਆਂ ਨੂੰ ਇਨਸਾਫ਼ ਦੇਣ ਵਿਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਸੰਸਦ ਵਿਚ ਬੋਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਬਾਹਰ ਇਨਸਾਫ਼ ਲਈ ਆਵਾਜ਼ ਉਠਾਉਣ ਦਿੱਤੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਵਰਕਰ ਬੱਚਿਆਂ ਲਈ ਇਨਸਾਫ਼ ਮੰਗਣਗੇ; ਅਸੀਂ ਪੂਰੀ ਤਰ੍ਹਾਂ ਉਨ੍ਹਾਂ ਬੱਚਿਆਂ ਦੇ ਨਾਲ ਹਾਂ ਅਤੇ ਇਨਸਾਫ਼ ਲੈ ਕੇ ਹੀ ਮੰਨਾਂਗੇ।