Breaking News ; ਪੁਲਿਸ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਮਜੀਠਾ ਥਾਣੇ ਪੁਲਿਸ ਨੇ ਤਰਨਤਾਰਨ ਜ਼ਿਮਣੀ ਚੋਣ ਲਈ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੇਸ਼ ਹੋਣ ਲਈ ਸੱਦਾ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੰਚਨਪ੍ਰੀਤ ’ਤੇ ਪਾਸਪੋਰਟ ਬਣਾਉਣ ਸਮੇਂ ਗਲਤ ਜਾਣਕਾਰੀ ਦੇਣ ਦਾ ਦੋਸ਼ ਲਗਾਇਆ ਗਿਆ ਹੈ।
Publish Date: Fri, 28 Nov 2025 06:08 PM (IST)
Updated Date: Fri, 28 Nov 2025 06:12 PM (IST)
ਮਜੀਠਾ, ਪੰਜਾਬੀ ਜਾਗਰਣ ਡੈਸਕ: ਤਰਨਤਾਰਨ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮਜੀਠਾ ਪੁਲਿਸ ਸਟੇਸ਼ਨ ਵਿਚ ਛੇ ਘੰਟੇ ਪੁੱਛਗਿੱਛ ਕੀਤੀ ਗਈ। ਝਬਾਲ ਵਿਚ ਦਰਜ ਐਫਆਈਆਰ ਦੇ ਆਧਾਰ ’ਤੇ ਪੁੱਛਗਿੱਛ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਮਜੀਠਾ ਥਾਣੇ ਪੁਲਿਸ ਨੇ ਤਰਨਤਾਰਨ ਜ਼ਿਮਣੀ ਚੋਣ ਲਈ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੇਸ਼ ਹੋਣ ਲਈ ਸੱਦਾ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੰਚਨਪ੍ਰੀਤ ’ਤੇ ਪਾਸਪੋਰਟ ਬਣਾਉਣ ਸਮੇਂ ਗਲਤ ਜਾਣਕਾਰੀ ਦੇਣ ਦਾ ਦੋਸ਼ ਲਗਾਇਆ ਗਿਆ ਹੈ।