ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ! 40 ਕਿੱਲੋ ਹੈਰੋਇਨ ਦੀ ਖੇਪ ਫੜੀ; ਨਸ਼ੇ ਦੀ ਸਪਲਾਈ ਚੇਨ ਤੋੜਨ ਲਈ SSOC ਦਾ ਵੱਡਾ ਐਕਸ਼ਨ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਸੈੱਲ ਅੰਮ੍ਰਿਤਸਰ ਨੇ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਨਸ਼ਾ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 40 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਰਹਿਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Publish Date: Thu, 15 Jan 2026 04:36 PM (IST)
Updated Date: Thu, 15 Jan 2026 04:41 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ - ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਸੈੱਲ ਅੰਮ੍ਰਿਤਸਰ ਨੇ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਨਸ਼ਾ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 40 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਰਹਿਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੱਕ ਪੇਸ਼ੇਵਰ ਨਸ਼ਾ ਤਸਕਰ ਦੇ ਨਿਰਦੇਸ਼ਾਂ 'ਤੇ ਹੈਰੋਇਨ ਦੀ ਇਹ ਵੱਡੀ ਖੇਪ ਇਕੱਠੀ ਕੀਤੀ ਸੀ। ਇਸ ਖੇਪ ਦੀ ਸਪਲਾਈ ਅੱਗੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਜਾਣੀ ਸੀ।
ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. (SSOC), ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ, ਤਾਂ ਜੋ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਪਿਛਲੇ ਅਤੇ ਅਗਲੇ ਸਾਰੇ ਲਿੰਕਾਂ ਦਾ ਖੁਲਾਸਾ ਕੀਤਾ ਜਾ ਸਕੇ। ਜਾਂਚ ਦੌਰਾਨ ਅੰਤਰਰਾਸ਼ਟਰੀ ਸਰਹੱਦ ਪਾਰ ਦੇ ਕਨੈਕਸ਼ਨਾਂ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ।