- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਇੰਟਰਨੈਸ਼ਨਲ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ ਆਪਣੇ ਸਾਥੀਆਂ ਪਾਰਟੀ ਵਿਚ ਸ਼ਾਮਲ ਹੋ ਗਏ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਇੰਟਰਨੈਸ਼ਨਲ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ ਆਪਣੇ ਸਾਥੀਆਂ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ ਅੰਬਾ ਸੁਰਸਿੰਘ, ਰਣਜੀਤ ਸਿੰਘ ਰਾਣਾਂ ਵੰਝ ਅਤੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅੰਬਾ ਵਰਗੇ ਕੌਮ ਅਤੇ ਪੰਜਾਬ ਦਾ ਨਾਮ ਖੇਡ ਜਗਤ ਵਿਚ ਰੌਸ਼ਨ ਕਰਨ ਵਾਲੇ ਨੌਜੁਵਾਨਾਂ ਦਾ ਪਾਰਟੀ ਦੇ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਦੀ ਸੋਚ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੇ ਖਾਤਮੇ, ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਇਨਸਾਫ਼ ਲਈ ਮਜ਼ਬੂਤ ਆਵਾਜ਼ ਬੁਲੰਦ ਕਰਨਾ ਹੈ। ਇਸ ਮੌਕੇ ਐਡਵੋਕੇਟ ਹਰਜੋਤ ਸਿੰਘ ਮਾਨ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਚਮਕੌਰ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਦਯਾ ਸਿੰਘ, ਭਾਈ ਨਰਿੰਦਰ ਸਿੰਘ, ਮਨਜੀਤ ਸਿੰਘ ਨਵਾਂਪਿੰਡ, ਦਿਲਸ਼ੇਰ ਸਿੰਘ ਆਦਿ ਮੌਜੂਦ ਸਨ।