
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਲਗਭਗ ਹੋ ਗਿਆ ਹੈ, ਜਿਸ ਦਾ ਰਸਮੀ ਤੌਰ ‘ਤੇ ਜਲਦ ਐਲਾਨ ਹੋ ਜਾਵੇਗਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਲਗਭਗ ਹੋ ਗਿਆ ਹੈ, ਜਿਸ ਦਾ ਰਸਮੀ ਤੌਰ ‘ਤੇ ਜਲਦ ਐਲਾਨ ਹੋ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ।
ਡਾ. ਅਜਨਾਲਾ ਦੇ ਇਸ ਬਿਆਨ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ ਪਰ ਡਾ. ਰਤਨ ਸਿੰਘ ਵੱਲੋਂ ਇਹ ਕਹਿਣਾ ਕਿ ਅਜਨਾਲਾ ਤੋਂ ਉਹ ਖੁਦ ਚੋਣ ਲੜਣਗੇ ਭਾਵੇਂ ਕਮਲ ਦੇ ਫੁੱਲ ਜਾਂ ਤੱਕੜੀ ਨਿਸ਼ਾਨ ਤੋਂ ਹੀ ਲੜਣੀ ਪਵੇ। ਅਜਨਾਲਾ ਹਲਕੇ ਤੋਂ ਵੱਡਾ ਦਾਅਵਾ ਕਰਦਿਆ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਤੋਂ ਬਾਅਦ ਜਿਸ ਪਾਰਟੀ ਦੇ ਹਿੱਸੇ ਵੀ ਹਲਕਾ ਆਵੇਗਾ, ਚੋਣ ਉਹ ਹੀ ਲੜਣਗੇ।
ਦੱਸਣਯੋਗ ਹੈ ਕਿ ਡਾ. ਰਤਨ ਸਿੰਘ ਅਜਨਾਲਾ ਦੇ ਬੇਟੇ ਨੇ ਪਿਛਲੇ ਸਮੇਂ ਵਿਚ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਸੀ ਅਤੇ ਡਾ. ਰਤਨ ਸਿੰਘ ਅਜਨਾਲਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣ ਗਏ ਸਨ।
ਆਪਣੇ ਗ੍ਰਹਿ ਵਿਖੇ ਬਣੇ ਭਾਰਤੀ ਜਨਤਾ ਪਾਰਟੀ ਦੇ ਨਿਸ਼ਾਨ ਵਾਲੇ ਬੋਰਡ ਦੀ ਛਾਇਆ ਹੇਠ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਦੇ ਦਾਅਵਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਹੋਵੇਗਾ।
2027 ਦੀਆਂ ਵਿਧਾਨਸਭਾ ਚੋਣਾਂ ਵਿਚ ਅਕਾਲੀ ਦਲ ਇਕੱਠਾ ਨਜ਼ਰ ਆਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲਾ ਤੋਂ ਇੰਚਾਰਜ ਜੋਧ ਸਿੰਘ ਸਮਰਾ ਦੀ ਦਾਅਵੇਦਾਰੀ ‘ਤੇ ਡਾ. ਅਜਨਾਲਾ ਨੇ ਕਿਹਾ ਕਿ ਜੇਕਰ ਪਾਰਟੀ ਸਮਰਾ ਨੂੰ ਟਿਕਟ ਦੇਵੇਗੀ ਤਾਂ ਵੀ ਪਾਰਟੀ ਦੇ ਉਮੀਦਵਾਰ ਨੂੰ ਹੀ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਡਾ. ਅਜਨਾਲਾ ਦੀਆਂ ਦਾਅਵੇਦਾਰੀਆਂ ਨੇ ਅਕਾਲੀ ਭਾਜਪਾ ਗਠਜੋੜ ਵੱਲ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।