
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਦਾ ਸਿਆਸੀ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਭਾਜਪਾ ਨਾਲ ਗੱਠਜੋੜ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸਿੱਖਾਂ ਤੇ ਪੰਜਾਬ ਨਾਲ ਸਬੰਧਤ 12 ਮੰਗਾਂ ਮੰਨਦੀ ਹੈ ਤਾਂ ਹੀ ਗੱਠਜੋੜ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਦਾ ਸਿਆਸੀ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਭਾਜਪਾ ਨਾਲ ਗੱਠਜੋੜ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸਿੱਖਾਂ ਤੇ ਪੰਜਾਬ ਨਾਲ ਸਬੰਧਤ 12 ਮੰਗਾਂ ਮੰਨਦੀ ਹੈ ਤਾਂ ਹੀ ਗੱਠਜੋੜ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਉਹ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਸੰਬੋਧਨ ਕਰ ਰਹੇ ਸਨ। ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਪਹਿਲਾਂ ਪੰਥਕ ਤੇ ਹਮਖਿਆਲੀ ਧਿਰਾਂ ਨੂੰ ਨਾਲ ਲੈ ਕੇ ਚੱਲਣ ਨੂੰ ਤਰਜੀਹ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗੱਠਜੋੜ ਲਈ ਉਸ ਨੂੰ ਪੰਜਾਬ ਤੇ ਪੰਥ ਪ੍ਰਤੀ ਆਪਣਾ ਵਿਜ਼ਨ ਸਪੱਸ਼ਟ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਮੁੱਖ ਮੰਗਾਂ ਵਿੱਚ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਪੰਜਾਬ ਯੂਨੀਵਰਸਿਟੀ ਨੂੰ ਬਚਾਉਣਾ, ਪੰਜਾਬ ਦੇ ਪਾਣੀਆਂ ’ਤੇ ਰਿਪੇਰੀਅਨ ਹੱਕ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਅਤੇ ਬੰਦੀ ਸਿੰਘਾਂ ਦੀ ਬਿਨਾਂ ਸ਼ਰਤ ਰਿਹਾਈ ਸ਼ਾਮਲ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦੇਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਗਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਰੱਖੀਆਂ ਜਾ ਚੁੱਕੀਆਂ ਹਨ।