ਕੁਲਦੀਪ ਸੰਤੂਨੰਗਲ, ਗੁਰੂ ਕਾ ਬਾਗ (ਅੰਮ੍ਰਿਤਸਰ) : ਪਿੰਡ ਸੈਸਰਾ ਕਲਾਂ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵੱਲੋ ਦਿੱਤੀ ਗਈ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਸਿਦਕਪਾਲ ਸਿੰਘ ਰੰਧਾਵਾ (24) ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸੈਸਰਾ ਕਲਾਂ ਤਹਿ. ਅਜਨਾਲਾ (ਅੰਮ੍ਰਿਤਸਰ) ਢਾਈ ਕੁ ਸਾਲ ਪਹਿਲਾਂ ਇੱਥੋਂ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਖੇ ਪੜ੍ਹਾਈ ਕਰਨ ਗਿਆ ਸੀ। ਉਸ ਦੀ ਪੜ੍ਹਾਈ ਲਗਭਗ ਪੂਰੀ ਹੋ ਚੁੱਕੀ ਸੀ। ਇਹ ਨੌਜਵਾਨ ਸਰੀ ਵੱਲੋਂ ਟਰਾਲਾ ਲੈ ਕੇ ਆ ਰਿਹਾ ਸੀ ਕਿ ਰਾਹ ਵਿਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਟਰਾਲੇ ਨੂੰ ਅੱਗ ਲੱਗ ਗਈ ਜਿਸ ਦੌਰਾਨ ਇਸ ਨੌਜਵਾਨ ਦੀ ਮੌਤ ਹੋ ਗਈ।