ਸਾਂਝ ਕੇਂਦਰ 'ਚ ਕੈਬਨਿਟ ਮੰਤਰੀ ਹਰਭਜਨ ETO ਦੀ ਅਚਨਚੇਤ ਛਾਪੇਮਾਰੀ, ਹਾਜ਼ਰੀ ਚੈੱਕ ਕਰਕੇ ਲੋਕਾਂ ਤੋਂ ਲਿਆ ਫ਼ੀਡਬੈਕ; ਪਾਰਦਰਸ਼ੀ ਸੇਵਾਵਾਂ ਦੇ ਦਿੱਤੇ ਸਖ਼ਤ ਨਿਰਦੇਸ਼ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਾਂਝ ਕੇਂਦਰ ਦੇ ਰਿਕਾਰਡ, ਕੰਮਕਾਜ ਦੇ ਢੰਗ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਸਬੰਧੀ
Publish Date: Tue, 18 Aug 2026 03:25 PM (IST)
Updated Date: Tue, 18 Aug 2026 03:26 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ/ - ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਾਂਝ ਕੇਂਦਰ ਦੇ ਰਿਕਾਰਡ, ਕੰਮਕਾਜ ਦੇ ਢੰਗ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ।
ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਸਾਂਝ ਕੇਂਦਰ ਲੋਕਾਂ ਅਤੇ ਪੁਲਿਸ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਇੱਕ ਸੁਚੱਜੇ, ਸੁਖਾਵੇਂ ਅਤੇ ਲੋਕ-ਪੱਖੀ ਮਾਹੌਲ ਵਿੱਚ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਸਮਾਂਬੱਧ ਹਨ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਦਾ ਮਾਹੌਲ ਆਮ ਥਾਣੇ ਦੀ ਤਰ੍ਹਾਂ ਨਾ ਹੋ ਕੇ ਇੱਕ ਅਜਿਹੇ ਲੋਕ-ਪੱਖੀ ਦਫ਼ਤਰ ਵਜੋਂ ਵਿਕਸਤ ਕੀਤਾ ਗਿਆ ਹੈ, ਜਿੱਥੇ ਆਮ ਨਾਗਰਿਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆ ਕੇ ਆਪਣੀਆਂ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰ ਸਕਣ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦੇ ਸਕਣ।