ਹੋਸਟਲ 'ਚ ਨੌਵੀਂ ਕਲਾਸ ਦੇ ਵਿਦਿਆਰਥੀ ਨਾਲ ਰੈਗਿੰਗ ਦਾ ਮਾਮਲਾ: ਜਥੇਦਾਰ ਵੱਲੋਂ ਸਿੱਖ ਬੱਚੇ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿਖੇਧੀ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।
Publish Date: Tue, 08 Sep 2026 11:26 AM (IST)
Updated Date: Tue, 08 Sep 2026 11:32 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ’ਚ ਇਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।
ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਸ੍ਰੀ ਅਕਾਲ ਤਖਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ।
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ’ਚ ਸਥਿਤ ਡਗਸ਼ਾਈ ਪਬਲਿਕ ਸਕੂਲ ਦੇ ਹੋਸਟਲ ’ਚ ਨੌਵੀਂ ਕਲਾਸ ਦੇ ਵਿਦਿਆਰਥੀ ਦੀ ਰੈਗਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਰੈਗਿੰਗ, ਮਾਰਕੁੱਟ ਤੇ ਧਮਕਾਉਣ ’ਤੇ ਪੁਲਿਸ ਨੇ ਪੰਜ ਨਾਬਾਲਗ ਸੀਨੀਅਰ ਵਿਦਿਆਰਥੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਸਕੂਲ ਮੈਨੇਜਮੈਂਟ ਨੇ ਪੰਜੋਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਿੰਸੀਪਲ ਤਜਿੰਦਰਜੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਗੱਲਾਂ ਸੁਣਨ ਮਗਰੋਂ ਸਖ਼ਤ ਫ਼ੈਸਲਾ ਕੀਤਾ ਜਾਏਗਾ। ਪੀੜਤ ਤੇ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।