ਰਜਨੀ ਨਾਹਰ ਏਐੱਸਏਪੀ ਵਿੰਗ ’ਚ ਜ਼ਿਲ੍ਹਾ ਕੋ-ਇੰਚਾਰਜ ਨਿਯੁਕਤ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਵੇਂ ਅਹੁਦੇਦਾਰਾਂ ਦੀ ਸੂਚੀ ਵਿਚ
Publish Date: Wed, 21 Oct 2026 04:13 PM (IST)
Updated Date: Wed, 21 Oct 2026 04:15 PM (IST)
‘ਆਪ’ ਵੱਲੋਂ ਰਜਨੀ ਨਾਹਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ : ਗੀਤਾ ਗਿੱਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਵੇਂ ਅਹੁਦੇਦਾਰਾਂ ਦੀ ਸੂਚੀ ਵਿਚ ਅੰਮ੍ਰਿਤਸਰ ਦਿਹਾਤੀ ਤੋਂ ਰਜਨੀ ਨਾਹਰ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਸਟੇਟ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਸੂਚੀ ਅਨੁਸਾਰ ਰਜਨੀ ਨਾਹਰ ਨੂੰ ਏਐਸਏਪੀ ਵਿੰਗ ਵਿਚ ਜ਼ਿਲ੍ਹਾ ਕੋ-ਇੰਚਾਰਜ ਅੰਮ੍ਰਿਤਸਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ। ਏਐਸਏਪੀ ਆਮ ਆਦਮੀ ਪਾਰਟੀ ਦਾ ਵਿਿਦਆਰਥੀ ਵਿੰਗ ਹੈ, ਜੋ ਪੰਜਾਬ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਵਿਿਦਆਰਥੀਆਂ ਦੇ ਮੁੱਦਿਆਂ ਨੂੰ ਚੁੱਕਦਾ ਹੈ। ਰਜਨੀ ਨਾਹਰ ਦੀ ਨਿਯੁਕਤੀ ਨਾਲ ਅੰਮ੍ਰਿਤਸਰ ਦਿਹਾਤੀ ਵਿਚ ਪਾਰਟੀ ਦੇ ਵਿਿਦਆਰਥੀ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਔਰਤਾਂ ਦੀ ਭੂਮਿਕਾ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਇਸ ਨਿਯੁਕਤੀ ਤੇ ਇਲਾਕੇ ਦੇ ਵਲੰਟੀਅਰਾਂ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਵਾਈਸ ਚੇਅਰਪਰਸਨ ਤੇ ਦਿਹਾਤੀ ਪ੍ਰਧਾਨ ਮਹਿਲਾ ਵਿੰਗ ਗੀਤਾ ਗਿੱਲ ਨੇ ਰਜਨੀ ਨਾਹਰ ਨੂੰ ਇਸ ਨਿਯੁਕਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਲਦਸਤਾ ਤੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ। ਗੀਤਾ ਗਿੱਲ ਨੇ ਕਿਹਾ ਕਿ ਰਜਨੀ ਨਾਹਰ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਵਿਿਦਆਰਥੀ ਵਿੰਗ ਨੂੰ ਮਜਬੂਤੀ ਮਿਲੇਗੀ। ਰਜਨੀ ਨਾਹਰ ਨੇ ਪਾਰਟੀ ਹਾਈਕਮਾਂਡ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਇਹ ਭਰੋਸਾ ਦਿੱਤਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਪਾਰਟੀ ਦੀ ਆਸਾਂ ਉਮੀਦਾਂ ’ਤੇ ਖਰਾ ਉਤਰਨਗੇ।