ਰਾਜੋਆਣਾ ਨੇ ਲਿਖਿਆ ਕੀ ਇਸ ਚਿੱਠੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਇਤਿਹਾਸ ਦੇ ਇਕ ਕਾਲੇ ਅਤੇ ਕਲੰਕਤ ਦਸਤਾਵੇਜ਼ ਦੇ ਤੌਰ ਤੇ ਹੀ ਜਾਣਿਆ ਜਾਵੇਗਾ। ਉਨ੍ਹਾਂ ਲਿਖਿਆ ਕਿ ਜੇਕਰ ਕੇਂਦਰ ਸਰਕਾਰ ਤੁਹਾਡੀ ਗੱਲ ਨਹੀਂ ਮੰਨ ਰਹੀ ਤਾਂ ਕੇਂਦਰ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਵਜੋਂ ਮਨਾਉਂਣ ਵਾਲੇ ਸਮਾਗਮਾਂ ’ਚ ਖ਼ਾਲਸਾ ਪੰਥ ਨੂੰ ਸ਼ਮੂਲੀਅਤ ਨਾ ਕਰਨ ਦੇ ਆਦੇਸ਼ ਜਾਰੀ ਕਰੋ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੈਂਬਰ ਪਾਰਲੀਮੈਂਟ ਤੇ ਰਾਜ ਸਭਾ ਮੈਂਬਰਾਂ ਨੂੰ ਪੱਤਰ ਲਿਖ ਕੇ ਪਾਰਲੀਮੈਂਟ ’ਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੇਂਦਰ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਕਰਵਾਉਂਣ ਦੀ ਆਵਾਜ਼ ਨੂੰ ਬੁਲੰਦ ਕਰਨ ਸਬੰਧੀ ਪੱਤਰ ਲਿਖੇ ਗਏ ਸਨ। ਇਹ ਪੱਤਰ ਲਿਖੇ ਜਾਣ ‘ਤੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਇਕ ਪੱਤਰ ਲਿਖ ਕੇ ਇਸ ‘ਤੇ ਇਤਰਾਜ਼ ਜਤਾਇਆ ਹੈ। ਰਾਜੋਆਣਾ ਨੇ ਸਵਾਲ ਖੜ੍ਹੇ ਕਰਦੇ ਕਿਹਾ ਕਿ ਕੀ ਸ੍ਰੀ ਅਕਾਲ ਤਖਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਦੇਸ਼ ਦੀ ਪਾਰਲੀਮੈਂਟ ਤੱਕ ਵੀ ਨਹੀਂ ਪਹੁੰਚ ਰਹੀ। ਉਨ੍ਹਾਂ ਲਿਿਖਆ ਕਿ ਜੇਕਰ ਪਾਰਲੀਮੈਂਟ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਪੱਤਰ ਲਿਖਦੇ ਤਾਂ ਸਮਝ ਆਉਂਦੀ ਸੀ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੈਂਬਰ ਪਾਰਲੀਮੈਂਟਾਂ ਨੂੰ ਪੱਤਰ ਲਿਖਣਾ ਸ੍ਰੀ ਅਕਾਲ ਤਖਤ ਸਾਹਿਬ ਦੀ ਅਹਿਮੀਅਤ ਨੂੰ ਘਟਾਉਣਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੈਂਬਰ ਪਾਰਲੀਮੈਂਟਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੱਤਰ ਲਿਿਖਆ ਗਿਆ ਹੈ, ਉਹਨਾਂ ਵਿਚ ਬਹੁਤ ਸਾਰੇ ਮੈਂਬਰ ਪਾਰਲੀਮੈਂਟ ਕਾਂਗਰਸ ਪਾਰਟੀ ਨਾਲ ਸਬੰਧਤ ਹਨ, ਜਿਹੜੀ ਪਾਰਟੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਹੈ। ਸਿੱਖਾਂ ਤੇ ਜ਼ੁਰਮ ਕਰਨ ਵਾਲੀਆਂ ਪਾਰਟੀਆਂ ਤੋਂ ਹੀ ਤੁਸੀਂ ਮਦਦ ਮੰਗ ਰਹੇ ਹੋ। ਤੁਹਾਡੀ ਇਹ ਚਿੱਠੀ ਬੜੇ ਸਲੀਕੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਉਣ ਵਾਲੀਆਂ ਤਾਕਤਾਂ ਨੂੰ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਦੇ ਸੇਵਕ ਹੋਣ ਦਾ ਸਰਟੀਫਿਕੇਟ ਦੇਣ ਦੀ ਇਕ ਕੋਸ਼ਿਸ਼ ਹੈ। ਰਾਜੋਆਣਾ ਨੇ ਲਿਖਿਆ ਕੀ ਇਸ ਚਿੱਠੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਇਤਿਹਾਸ ਦੇ ਇਕ ਕਾਲੇ ਅਤੇ ਕਲੰਕਤ ਦਸਤਾਵੇਜ਼ ਦੇ ਤੌਰ ਤੇ ਹੀ ਜਾਣਿਆ ਜਾਵੇਗਾ। ਉਨ੍ਹਾਂ ਲਿਖਿਆ ਕਿ ਜੇਕਰ ਕੇਂਦਰ ਸਰਕਾਰ ਤੁਹਾਡੀ ਗੱਲ ਨਹੀਂ ਮੰਨ ਰਹੀ ਤਾਂ ਕੇਂਦਰ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਵਜੋਂ ਮਨਾਉਂਣ ਵਾਲੇ ਸਮਾਗਮਾਂ ’ਚ ਖ਼ਾਲਸਾ ਪੰਥ ਨੂੰ ਸ਼ਮੂਲੀਅਤ ਨਾ ਕਰਨ ਦੇ ਆਦੇਸ਼ ਜਾਰੀ ਕਰੋ। ਰਾਜੋਆਣਾ ਨੇ ਜਥੇਦਾਰ ਨੂੰ ਕਿਹਾ ਕਿ ਸੰਸਥਾਵਾਂ ਮਹਾਨ ਉਥੋਂ ਲਏ ਗਏ ਫੈਸਲਿਆਂ ਦੇ ਕਾਰਨ ਹੁੰਦੀਆਂ ਹਨ, ਐਵੇਂ ਦੂਜਿਆਂ ਦੇ ਮੋਢਿਆਂ ’ਤੇ ਰੱਖ ਕੇ ਤੀਰ ਚਲਾਉਂਣ ਦੀ ਬਜਾਏ ਤੁਹਾਨੂੰ ਖੁਦ ਨੂੰ ਇਸ ਕਾਰਜ ਦੀ ਅਗਵਾਈ ਕਰਨੀ ਚਾਹੀਦੀ ਹੈ।