
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ 116 ਟਰੱਕਾਂ ਲਈ ਜਾਅਲੀ ਨੰਬਰ ਪਲੇਟਾਂ ਦੀ ਵਰਤੋਂ ਕਰ ਕੇ ਧੋਖਾਧੜੀ ਵਾਲੀਆਂ ਐਂਟਰੀਆਂ ਕੀਤੀਆਂ ਹਨ, ਜਿਸ ਨਾਲ ਕੰਪਨੀ ਨਾਲ 1.26 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਜ਼ਿਲ੍ਹੇ ਦੇ ਮਹਿਤਾ ਇਲਾਕੇ ਵਿਚ ਰਾਣਾ ਸ਼ੂਗਰ ਮਿੱਲ ਨਾਲ 1.26 ਕਰੋੜ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿੱਲ ਦੇ ਮੁੱਖ ਪ੍ਰਬੰਧਕ ਰਾਜਿੰਦਰ ਵਰਮਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਹਿਤਾ ਪੁਲਿਸ ਥਾਣੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰੰਗੜ ਨੰਗਲ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਂਦੇ ਵੇਰੋਨੰਗਲ ਪਿੰਡ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ 116 ਟਰੱਕਾਂ ਲਈ ਜਾਅਲੀ ਨੰਬਰ ਪਲੇਟਾਂ ਦੀ ਵਰਤੋਂ ਕਰ ਕੇ ਧੋਖਾਧੜੀ ਵਾਲੀਆਂ ਐਂਟਰੀਆਂ ਕੀਤੀਆਂ ਹਨ, ਜਿਸ ਨਾਲ ਕੰਪਨੀ ਨਾਲ 1.26 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।