ਰਾਸਾ ਐਵਾਰਡ ਸਮਾਰੋਹ 8 ਨਵੰਬਰ ਨੂੰ, ਤਿਆਰੀਆਂ ਮੁਕੰਮਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਨਤਾ ਪ੍ਰਾਪਤ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਵੱਲੋਂ ਰਾਸਾ ਐਵਾਰਡ-2025 ਸਮਾਗਮ ਕਰਵਾ ਕਰ ਰਹੀ ਹੈ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
Publish Date: Wed, 05 Nov 2025 04:24 PM (IST)
Updated Date: Wed, 05 Nov 2025 04:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਨਤਾ ਪ੍ਰਾਪਤ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਵੱਲੋਂ ਰਾਸਾ ਐਵਾਰਡ-2025 ਸਮਾਗਮ ਕਰਵਾ ਕਰ ਰਹੀ ਹੈ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਤੇ ਰਾਸਾ ਪੰਜਾਬ ਦੇ ਪ੍ਰਧਾਨ ਜਗਤਪਾਲ ਮਹਾਜਨ ਨੇ ਦਿੱਤੀ। ਸੁਜੀਤ ਸ਼ਰਮਾ ਬਬਲੂ ਨੇ ਦੱਸਿਆ ਕਿ ਰਾਸਾ ਐਵਾਰਡ ਸਮਾਰੋਹ 2025 ਸਮਾਰੋਹ 8 ਨਵੰਬਰ ਸ਼ਨੀਵਾਰ ਸਵੇਰੇ 10 ਵਜੇ ਮਦਨ ਮੋਹਨ ਮਾਲਵੀਆ ਰੋਡ ਤੇ ਸਥਿਤ ਆਰਟ ਗੈਲਰੀ ਆਡੀਟੋਰੀਅਮ ਵਿਚ ਹੋਵੇਗਾ। ਸੇਵਾਮੁਕਤ ਆਈਏਐਸ ਅਧਿਕਾਰੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੁਜੀਤ ਸ਼ਰਮਾ ਬਬਲੂ ਨੇ ਦੱਸਿਆ ਕਿ ਇਹ ਸਮਾਰੋਹ ਰਾਸਾ ਦੇ ਸੰਸਥਾਪਕ ਪੰਡਿਤ ਕੁਲਵੰਤ ਰਾਏ ਸ਼ਰਮਾ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਰਾਸਾ ਪੰਜਾਬ ਦੇ ਕੋਰ ਕਮੇਟੀ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਤਹਿਸੀਲ ਮੁਖੀਆਂ ਨੂੰ ਸਮਾਰੋਹ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।