ਅੰਮਿ੍ਤਪਾਲ ਸਿੰਘ, ਅੰਮਿ੍ਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੁੱਜੀ ਰਿਪੋਰਟ ਅਨੁਸਾਰ ਪੰਥ 'ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਹਲਕਾ ਕਾਦੀਆਂ ਨੂੰ ਤਨਖਾਹੀਆ ਕਰਾਰ ਦਿੱਤਾ ਹੈ।

ਇਸ ਤੋਂ ਇਲਾਵਾ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਨੂੰ ਬਣੀਆਂ ਸਬ ਕਮੇਟੀਆਂ ਵਿਚੋਂ ਵੀ ਹਟਾਇਆ ਜਾਵੇ। ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਨੂੰ ਆਪਣੇ ਪੱਧਰ ’ਤੇ ਜਾਂਚ ਕਰਕੇ ਪਾਰਟੀ ਤੋਂ ਬਾਹਰ ਕੀਤਾ ਜਾਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਚੋਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਉਪਰੰਤ ਮਿਲਵਰਤਣ ਰੱਖਣ ਵਾਲਿਆਂ ’ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।

Posted By: Jagjit Singh