- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੇਨ ਅਤੇ ਪੁਰਤਗਾਲ ’ਚ ਰਹਿਣ ਵਾਲੇ ਇਸ ਹੈਂਡਲਰ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਕੋਲ ਗੁਰਵਿੰਦਰ ਅਤੇ ਉਸ ਦੇ ਗੁਰਗਿਆਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਪੋਸਟ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇਹਾਤ ਦੇ ਪਿੰਡ ਪੰਡੋਰੀ ਵਡੈਚ ਦਾ ਰਹਿਣ ਵਾਲਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਯੂਰਪ ’ਚ ਬੈਠ ਕੇ ਪੁਲਿਸ ਮੁਲਾਜ਼ਮਾਂ ਨੂੰ ਟਾਰਗੇਟ ਕਰਨ ਵਾਲੇ ਅਤੇ ਕਾਰੋਬਾਰੀਆਂ ਦੇ ਘਰਾਂ ਦੇ ਬਾਹਰ ਬੋਤਲ ਬੰਬ ਸੁੱਟਣ ਦੇ ਮੁਲਜ਼ਮ ਬਾਦਲਪ੍ਰੀਤ ਸਿੰਘ ਨੇ ਪੁਲਿਸ ਨੂੰ ਇੱਕ ਪੋਸਟ ਪਾ ਕੇ ਸਿੱਧੀ ਧਮਕੀ ਦਿੱਤੀ ਹੈ। ਮੁਲਜ਼ਮ ਨੇ ਸ਼ਨੀਵਾਰ ਨੂੰ ਫੜੇ ਗਏ ਗੁਰਵਿੰਦਰ ਸਿੰਘ ਨੂੰ ਆਪਣਾ ਪੁਰਾਣਾ ਦੋਸਤ ਦੱਸਿਆ ਹੈ ਅਤੇ ਦੋਸ਼ ਲਾਇਆ ਕਿ ਪੁਲਿਸ ਉਸ ਨੂੰ ਬੇਵਜ੍ਹਾ ਤਸੀਹੇ ਦੇ ਰਹੀ ਹੈ। ਸਪੇਨ ਅਤੇ ਪੁਰਤਗਾਲ ’ਚ ਰਹਿਣ ਵਾਲੇ ਇਸ ਹੈਂਡਲਰ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਕੋਲ ਗੁਰਵਿੰਦਰ ਅਤੇ ਉਸ ਦੇ ਗੁਰਗਿਆਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਪੋਸਟ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇਹਾਤ ਦੇ ਪਿੰਡ ਪੰਡੋਰੀ ਵਡੈਚ ਦਾ ਰਹਿਣ ਵਾਲਾ ਹੈ।
ਪੁਲਿਸ ਉਸ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਚੁੱਕੀ ਹੈ ਅਤੇ ਹੁਣ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਲਦੀ ਹੀ ਮੁਲਜ਼ਮ ਨੂੰ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਜਾਵੇਗਾ। ਇਸ ਲਈ ਸਾਰੇ ਜ਼ਰੂਰੀ ਦਸਤਾਵੇਜ਼ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ 'ਚ ਏਐਸਆਈ ਜਸਵੰਤ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ ਪੁਲਿਸ ਨੇ ਚੌਥੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਇਸ ਗੈਂਗ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਕਰਨਬੀਰ ਸਿੰਘ ਉਰਫ਼ ਨੰਦੀ ਨੂੰ ਵੀ ਪੁਲਿਸ ਨੇ ਫੜ ਲਿਆ ਸੀ। ਜਾਂਚ ’ਚ ਪਤਾ ਲੱਗਾ ਸੀ ਕਿ ਮੁਲਜ਼ਮ ਵਿਦੇਸ਼ੀ ਹੈਂਡਲਰ ਬਾਦਲਪ੍ਰੀਤ ਸਿੰਘ ਦੇ ਇਸ਼ਾਰੇ ’ਤੇ ਇੱਥੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਾਂਚ ’ਚ ਪਤਾ ਲੱਗਾ ਹੈ ਕਿ ਬਾਦਲਪ੍ਰੀਤ ਦੇ ਇਸ਼ਾਰੇ ’ਤੇ ਇੱਥੇ ਚਾਰ ਤੋਂ ਪੰਜ ਹੋਰ ਗਿਰੋਹ ਵੀ ਸਰਗਰਮ ਹਨ, ਜਿਨ੍ਹਾਂ ਦੀ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ।