ਰਾਹਤ ਦੀ ਖ਼ਬਰ: ਅਫਰੀਕਨ ਸਵਾਈਨ ਫੀਵਰ ਦਾ ਪ੍ਰਭਾਵ ਖ਼ਤਮ, ਪ੍ਰਭਾਵਿਤ ਖੇਤਰ ਹੁਣ 'ਰੀਪੋਪੂਲੇਸ਼ਨ' ਘੋਸ਼ਿਤ
ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ ਵਿੱਚ 10 ਸਤੰਬਰ 2025 ਨੂੰ ਅਫਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਸ ਖੇਤਰ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਘੋਸ਼ਿਤ ਕਰ ਦਿੱਤਾ ਗਿਆ ਸੀ।
Publish Date: Wed, 22 Apr 2026 01:11 PM (IST)
Updated Date: Wed, 22 Apr 2026 01:13 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ ਵਿੱਚ 10 ਸਤੰਬਰ 2025 ਨੂੰ ਅਫਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਸ ਖੇਤਰ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਘੋਸ਼ਿਤ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਪਿੰਡ ਦੇ 0 ਤੋਂ 1 ਕਿਲੋਮੀਟਰ ਦੇ ਘੇਰੇ ਨੂੰ ਇੰਫੈਕਟਿਡ ਏਰੀਆ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸਰਵੇਲੈਂਸ ਜੋਨ ਘੋਸ਼ਿਤ ਕੀਤਾ ਗਿਆ ਸੀ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਇੰਫੈਕਟਿਡ ਜੋਨ ਵਿੱਚ ਸਫਾਈ ਅਤੇ ਡਿਸਇਨਫੈਕਸ਼ਨ ਦੀ ਕਾਰਵਾਈ ਕੀਤੀ ਗਈ ਅਤੇ ਦੋ ਵਾਰ ਰਿਪੋਰਟ ਨੈਗੇਟਿਵ ਆਉਣ ਉਪਰੰਤ ਹਾਲਾਤ ਸਧਾਰਨ ਪਾਏ ਗਏ ਹਨ।
ਉਪਰੋਕਤ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਕੁਮਾਰ ਗੁਪਤਾ, ਪੀ.ਸੀ.ਐਸ. ਵੱਲੋਂ ਭਾਰਤੀ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪਹਿਲਾਂ ਜਾਰੀ ਕੀਤੇ ਪਾਬੰਦੀ ਸੰਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਹੁਣ ਉਕਤ ਖੇਤਰ ਨੂੰ ਰੀਪੋਪੂਲੇਸ਼ਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਜਿਸ ਨਾਲ ਪਸ਼ੂ ਪਾਲਣ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣਗੀਆਂ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।