ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲਾ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ
Publish Date: Sat, 12 Sep 2026 05:03 PM (IST)
Updated Date: Sat, 12 Sep 2026 05:04 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਗਿਆਨ ਪਰਖ ਮੁਕਾਬਲੇ ’ਚ ਵੱਖ-ਵੱਖ ਜਮਾਤਾਂ ਦੇ ਵਿਿਦਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰ. ਗਿੱਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਹਰ ਸਾਲ ਉਕਤ ਧਾਰਮਿਕ ਮੁਕਾਬਲਾ ਕਰਵਾਇਆ ਜਾਂਦਾ ਹੈ ਅਤੇ ਇਸ ਮੁਕਾਬਲੇ ਸਬੰਧੀ ਨਿਗਰਾਨੀ ਧਾਰਮਿਕ ਵਿਭਾਗ ਮੁੱਖੀ ਡਾ. ਰਾਜਬੀਰ ਕੌਰ ਗਰੇਵਾਲ ਨੇ ਕੀਤੀ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਵਿਿਸ਼ਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਤਿੰਨ ਟੀਮਾਂ ਬਣਾਈਆਂ ਗਈਆਂ ਜਿਸ ’ਚੋਂ ਟੀਮ ਏ ਦੇ ਵਿਿਦਆਰਥੀਆਂ ਨੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਬੰਧਿਤ ਵਿਿਦਆਰਥੀਆਂ ਕੋਲੋਂ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਦਾ ਜਵਾਬ ਉਨ੍ਹਾਂ ਬਾਖੂਬੀ ਢੰਗ ਨਾਲ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਛੇਵੀਂ ਜਮਾਤ ਦਾ ਅਭੀਜੋਤ ਸਿੰਘ, 8ਵੀਂ ਜਮਾਤ ਦਾ ਕ੍ਰਿਸ਼ਨਾ ਅਰੋੜਾ, ਗੁਰਨਿਵਾਜ਼ ਸਿੰਘ ਤੇ 7ਵੀਂ ਜਮਾਤ ਦਾ ਹਰੀਵੰਸ਼ ਧਵਨ ਜੇਤੂ ਰਹੇ। ਇਸ ਮੌਕੇ ਪ੍ਰਿੰ. ਗਿੱਲ ਨੇ ਜੇਤੂ ਵਿਿਦਆਰਥੀਆਂ ਨੂੰ ਮੈਡਲ ਤਕਸੀਮ ਕਰਕੇ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਵਿਿਦਆਰਥੀ ਨੂੰ ਪੜ੍ਹਾਈ ਦੇ ਨਾਲ- ਨਾਲ ਹਰ ਇੱਕ ਮੁਕਾਬਲੇ ’ਚ ਭਾਗ ਲੈਣਾ ਚਾਹੀਦਾ ਤਾਂ ਜੋ ਉਨ੍ਹਾਂ ਦੇ ਗਿਆਨ ’ਚ ਵਾਧਾ ਹੋ ਸਕੇ। ਇਸ ਮੌਕੇ ਸਟਾਫ਼ ਤੇ ਵਿਿਦਆਰਥੀ ਹਾਜ਼ਰ ਸਨ।