ਧਾਰਮਿਕ ਸਮਾਗਮ ਸੱਭਿਆਚਾਰ ਨੂੰ ਮਜ਼ਬੂਤ ਕਰਦੇ : ਪਵਨ ਕੁਮਾਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਸਕੱਤਰ ਪਵਨ ਕੁਮਾਰ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ ਤੇ ਭਗਵਾਨ
Publish Date: Mon, 20 Apr 2026 04:14 PM (IST)
Updated Date: Mon, 20 Apr 2026 04:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਸਕੱਤਰ ਪਵਨ ਕੁਮਾਰ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ ਤੇ ਭਗਵਾਨ ਪਰਸ਼ੂਰਾਮ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬਾਜੀਰਾਵ ਯੁਵਾ ਸੰਗ ਵੱਲੋਂ ਕਰਵਾਏ ਗਏ ਇਸ ਸਾਲਾਨਾ ਸਮਾਗਮ ਵਿਚ ਸ਼ਾਮਲ ਹੋਏ ਪਵਨ ਕੁਮਾਰ ਨੇ ਸੰਗਤਾਂ ਨੂੰ ਇਸ ਉਤਸਵ ਦੀ ਵਧਾਈ ਦਿੱਤੀ। ਵਰੁਣ ਮਹੰਤ, ਦੀਪਕ ਕੁੰਦਰਾ ਅਤੇ ਦੀਪਕ ਅਗਨੀਹੋਤਰੀ ਦੀ ਅਗਵਾਈ ਹੇਠ ਇਸ ਦੌਰਾਨ ਸ਼ਾਨਦਾਰ ਰਥ ਯਾਤਰਾ ਕੱਢੀ ਗਈ। ਇਹ ਯਾਤਰਾ ਸ੍ਰੀ ਕ੍ਰਿਸ਼ਨਾ ਮੰਦਰ ਨਾਰਾਇਣਗੜ੍ਹ ਤੋਂ ਚੱਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਸ਼੍ਰੀ ਦੁਰਗਿਆਣਾ ਮੰਦਰ ਪਹੁੰਚੀ। ਯਾਤਰਾ ਦੌਰਾਨ ਭਜਨ-ਕੀਰਤਨ ਅਤੇ ਜੈਕਾਰੇ ਲਗਣ ਨਾਲ ਪੂਰਾ ਮਾਹੌਲ ਭਗਤੀਮਈ ਬਣ ਗਿਆ। ਇਸ ਤੋਂ ਬਾਅਦ ਸ਼ਸਤਰ ਪੂਜਨ, ਆਰਤੀ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਸ਼ਰਧਾਲੂਆਂ ਨੇ ਪ੍ਰਸਾਦ ਗ੍ਰਹਿਣ ਕੀਤਾ। ਪਵਨ ਕੁਮਾਰ ਨੇ ਸਮਾਰੋਹ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਭਗਵਾਨ ਪਰਸ਼ੂਰਾਮ ਦੇ ਆਦਰਸ਼ ਅੱਜ ਵੀ ਸਾਨੂੰ ਸੱਚਾਈ, ਸਾਹਸ ਅਤੇ ਧਰਮ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਪਵਨ ਕੁਮਾਰ ਨੇ ਸ਼ਰਧਾਲੂਆਂ ਨਾਲ ਮਿਲ ਕੇ ਪੂਜਾ-ਅਰਚਨਾ ਕੀਤੀ ਤੇ ਸਭ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੰਸਕ੍ਰਿਤਕ ਵਿਰਾਸਤ ਨਾਲ ਜੁੜੇ ਰਹਿਣ ਤੇ ਸਮਾਜ ਸੇਵਾ ਵਿੱਚ ਅੱਗੇ ਆਉਣ। ਇਸ ਮੌਕੇ ਬਾਊ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਦੇ ਪੁੱਤਰ ਪ੍ਰਿਯਾਂਸ਼ੂ, ਬੋਬੀ, ਜੇਪੀ ਸਲਵਾਨ ਰਿਟਾਇਰ ਤਹਿਸੀਲਦਾਰ ਆਦਿ ਹਾਜ਼ਰ ਸਨ।