ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਧਾਰਮਿਕ ਸਮਾਗਮ ਕਰਵਾਇਆ
ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਗੁਰੂ ਕੀ ਵਡਾਲੀ ਵਿਖੇ ਪ੍ਰਧਾਨ ਜੋਗਾ ਸਿੰਘ ਅਤੇ ਸਕੱਤਰ ਪਤਵਿੰਦਰ ਸਿੰਘ ਦੀ ਦੇਖ ਰੇਖ ਹੇਠ ਵਿਸਾਖੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Publish Date: Thu, 16 Apr 2026 06:21 PM (IST)
Updated Date: Thu, 16 Apr 2026 06:24 PM (IST)

ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਗੁਰੂ ਕੀ ਵਡਾਲੀ ਵਿਖੇ ਪ੍ਰਧਾਨ ਜੋਗਾ ਸਿੰਘ ਅਤੇ ਸਕੱਤਰ ਪਤਵਿੰਦਰ ਸਿੰਘ ਦੀ ਦੇਖ ਰੇਖ ਹੇਠ ਵਿਸਾਖੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਰਾਗੀ ਜੱਥਿਆਂ ਅਤੇ ਸੰਗਤ ਵਲੋਂ ਗੁਰਬਾਣੀ ਕੀਰਤਨ ਕੀਤਾ, ਜਦੋਂ ਕਿ ਮੁੱਖ ਗ੍ਰੰਥੀ ਬਾਬਾ ਦੀਦਾਰ ਸਿੰਘ ਨੇ ਕਥਾ ਵਿਚਾਰਾਂ ਨਾਲ ਇਤਿਹਾਸ ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਜੋਗਾ ਸਿੰਘ ਅਤੇ ਜਨਰਲ ਸਕੱਤਰ ਪਤਵਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਖਾਲਸਾ ਪੰਥ ਦੀ ਇਤਿਹਾਸਕ ਸਥਾਪਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵਿਸਾਖੀ ਸਿੱਖ ਧਰਮ ਵਿਚ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਬਹੁਤ ਖੁਸ਼ੀ ਨਾਲ ਮਨਾਇਆ ਜਾਂਦਾ ਹੈ। ਇਸ ਦਿਨ 1699 ਵਿਚ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ। ਉਨ੍ਹਾਂ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਇੱਕ ਨਵੀਂ ਧਾਰਮਿਕ ਅਤੇ ਸਮਾਜਿਕ ਵਿਵਸਥਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮਹਾਂਕਾਲ ਬਾਬਾ ਹੀਰਾ ਸਿੰਘ, ਮਹਾਂਕਾਲ ਬਾਬਾ ਕੁਲਵੰਤ ਸਿੰਘ, ਮਹਾਂਕਾਲ ਜਸਵੰਤ ਸਿੰਘ, ਮਹਾਂਕਾਲ ਜਗੀਰ ਸਿੰਘ, ਰੇਸ਼ਮ ਸਿੰਘ ਗੁਮਾਨਪੁਰਾ ਅਤੇ ਅਨਾਜ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਅਤੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਪ੍ਰਧਾਨ ਭਾਈ ਲਖਵਿੰਦਰ ਸਿੰਘ, ਬਿੱਟੂ ਸਿੰਘ, ਬਾਬਾ ਮੋਹਨ ਸਿੰਘ, ਬਾਬਾ ਜੋਗਿੰਦਰ ਸਿੰਘ, ਜੋਗਾ ਸਿੰਘ, ਸੰਨੀ ਸਿੰਘ, ਸੁਰਜੀਤ ਸਿੰਘ ਗਿੱਲ, ਬਲਦੇਵ ਸਿੰਘ ਅਤੇ ਹੋਰ ਮੌਜੂਦ ਸਨ।