ਪੱਤਰ ਪ੍ਰਰੇਰਕ, ਅੰਮਿ੍ਤਸਰ : ਧੰਨ-ਧੰਨ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੀਫ ਖ਼ਾਲਸਾ ਦੀਵਾਨ, ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਦਿਹਾਤੀ ਖੇਤਰ ਦੇ ਪਿੰਡਾਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ 'ਚ ਪਿੰਡ ਬੋਪਾਰਾਏ ਕਲ੍ਹਾਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਨਿਸ਼ਾਨ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਬਾਣੀ ਦਾ ਕੀਰਤਨ ਕੀਤਾ। ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਵੀ ਆਪਣੇ ਵਿਚਾਰ ਰੱਖੇ। ਧਰਮ ਪ੍ਰਚਾਰ ਲਹਿਰ ਦੇ ਸੁਪਰਡੈਂਟ ਗੁਰਚਰਨ ਸਿੰਘ ਨੇ ਕਿਹਾ ਕਿ ਸਾਨੂੰ ਸਵੇਰੇ ਸ਼ਾਮ ਪ੍ਰਸ਼ਾਦਾ ਤਿਆਰ ਕਰਦੇ ਸਮੇਂ ਗੁਰਬਾਣੀ ਦਾ ਜਾਪ ਕਰਨਾ ਚਾਹੀਦਾ ਹੈ, ਜਿਸ ਨਾਲ ਬਣਿਆ ਪ੍ਰਸ਼ਾਦਾ ਅੰੰਮਿ੍ਤ ਬਣ ਜਾਵੇਗਾ। ਕੋ-ਆਰਡੀਨੇਟਰ ਗਗਨਦੀਪ ਸਿੰਘ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਬਖਸ਼ੀਸ਼ ਸਿੰਘ, ਗ੍ੰਥੀ ਬਾਬਾ ਹਰਦੀਪ ਸਿੰਘ, ਗੁਰਲਾਲ ਸਿੰਘ ਤੇ ਸਿਮਰਜੀਤ ਸਿੰਘ ਆਦਿ ਨਗਰ ਦੀ ਸੰਗਤ ਹਾਜ਼ਰ ਸੀ।

ਫੋਟੋੋ-27-28