ਸਟਾਫ ਰਿਪੋਰਟਰ, ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਅਧੀਨ ਸਮੂਹ ਸਕੂਲਾਂ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਵਾਉਣ ਅਤੇ ਬੱਚਿਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਅਤੇ ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਡਾ. ਜਸਵਿੰਦਰ ਸਿੰਘ ਿਢੱਲੋਂ, ਅਵਤਾਰ ਸਿੰਘ ਐਡੀ. ਸਕੱਤਰ, ਸਕੂਲ ਦੇ ਮੈਂਬਰ ਇੰਚਾਰਜ ਪ੍ਰਰੋ. ਹਰੀ ਸਿੰਘ, ਸੁਖਜਿੰਦਰ ਸਿੰਘ ਪਿ੍ਰੰਸ ਨੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਥੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੇ ਬੱਚਿਆਂ ਨੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ। ਉਪਰੰਤ ਵਿਦਿਆਰਥੀਆਂ ਨੇ ਗੁਰੂ ਨਾਨਕ ਸਾਹਿਬ ਦੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਇਕ ਸੁਰ ਇਕ ਆਵਾਜ਼ ਵਿਚ ਮਧੁਰ ਉਚਾਰਨ ਕਰ ਕੇ ਰੂਹਾਨੀ ਵਾਤਾਵਰਨ ਸਿਰਜਿਆ।

ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਬੱਚਿਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਭਾਗ ਸਿੰਘ ਅਣਖੀ ਨੇ ਬੱਚਿਆਂ ਨੂੰ ਝੂਠ ਅਤੇ ਈਰਖਾ ਤੋਂ ਬੱਚਣ ਦੀ ਪ੍ਰਰੇਰਨਾ ਦਿੰਦੇ ਹੋਏ ਕਿਹਾ ਕਿ ਚੜ੍ਹਦੀ ਕਲਾ ਅਤੇ ਵਿਕਾਸ ਵਿਚ ਰਹਿਣ ਲਈ ਕੌਮਾਂ ਦਾ ਸਿਧਾਂਤਾਂ ਅਤੇ ਵਿਧਾਨ ਵਿਚ ਬੱਝਣਾ ਲਾਜ਼ਮੀ ਹੈ ਅਤੇ ਕਿਸੇ ਵੀ ਕੌਮ ਦੇ ਵਿਰਸੇ ਅਤੇ ਸਿਧਾਂਤ ਨੂੰ ਬੱਚਿਆਂ ਰਾਹੀਂ ਹੀ ਅੱਗੇ ਵਧਾਇਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਵਿਚ ਰੋਜ਼ਾਨਾ ਜਪੁਜੀ ਸਾਹਿਬ ਦੇ ਪਾਠ ਕਰਵਾਉਣ ਦੀ ਹਦਾਇਤ ਦਿੱਤੀ। ਮੈਂਬਰ ਇੰਚਾਰਜ ਪ੍ਰਰੋ. ਹਰੀ ਸਿੰਘ ਨੇ ਸਮਾਗਮ ਵਿਚ ਸ਼ਾਮਲ ਸਮੂਹ ਸੰਗਤਾਂ ਦਾ ਹਾਰਦਿਕ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖਸੀਅਤ ਅਤੇ ਜੀਵਨ 'ਤੇ ਰੌਸ਼ਨੀ ਪਾਈ। ਸਮਾਗਮ ਦੌਰਾਨ ਸਕੂਲ ਦੀਆਂ ਸਾਲਾਨਾ ਪ੍ਰਰੀਖਿਆਵਾਂ ਵਿਚ ਅੱਵਲ ਆਉਣ ਵਾਲੇ ਦੂਜੀ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸਕੂਲ ਦੇ ਪਿ੍ਰੰਸੀਪਲ ਡਾ. ਧਰਮਵੀਰ ਸਿੰਘ ਨੇ ਆਈ ਹੋਈ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਤੋਂ ਸੁਖਦੇਵ ਸਿੰਘ ਮੱਤੇਵਾਲ, ਡਾ. ਜਸਬੀਰ ਸਿੰਘ ਸਾਬਰ, ਅਜੀਤ ਸਿੰਘ, ਮੁੱਖ ਅਧਿਆਪਕਾ ਰਵਿੰਦਰ ਕੌਰ ਨਰੂਲਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

ਫੋਟੋ-39