ਰਮੇਸ਼ ਰਾਮਪੁਰਾ, ਅੰਮਿ੍ਤਸਰ : ਬੀਬੀਕੇ ਡੀਏਵੀ ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਲਜ ਅਤੇ ਸਟਾਫ਼ ਸਮੇਤ ਸੰਸਥਾ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਗੁਰਬਾਣੀ ਦਾ ਪਾਠ ਕੀਤਾ। ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਏਕਤਾ, ਪਿਆਰ, ਸ਼ਾਂਤੀ, ਉਮੀਦ ਅਤੇ ਭਾਈਚਾਰੇ ਦੇ ਮੁੱਲਾਂ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਰਾਹ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਰੋਗਰਾਮ ਦੀ ਇਤਿਹਾਸਕ ਤੌਰ 'ਤੇ ਬਹੁਤ ਮਹੱਤਤਾ ਹੈ, ਕਿਉਂਕਿ ਇਸ ਨਾਲ ਸ਼ਾਂਤੀ ਅਤੇ ਆਸ ਦਾ ਲਾਂਘਾ ਖੁੱਲ੍ਹਾ ਹੈ। ਇਹ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਗੁਰਬਾਣੀ ਅਤੇ ਸ਼ਬਦ ਕੀਰਤਨ ਦੇ ਪਵਿੱਤਰ ਗਾਇਨ 'ਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ 'ਪ੍ਰਰੀਤੀ ਭੋਜ' ਕਰਵਾਇਆ ਗਿਆ। ਇਸ ਮੌਕੇ ਸਥਾਨਕ ਪ੍ਰਬੰਧਕ ਕਮੇਟੀ ਤੋਂ ਡਾ. ਵੀਪੀ ਲਖਨਪਾਲ ਅਤੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਵੀ ਮੌਜੂਦ ਸਨ।