ਤਜਿੰਦਰ ਸਿੰਘ, ਅਟਾਰੀ : ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਿੱਖਿਆ ਅਦਾਰੇ ਸ੍ਰੀ ਗੁਰੂ ਹਰਕਿ੍ਰਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਇੰਦਰਬੀਰ ਸਿੰਘ, ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਵੱਖ-ਵੱਖ ਖੇਤਰਾਂ 'ਚ ਮੱਲਾਂ ਵਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੇ ਖਾਸ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਪਿ੍ਰਸੀਪਲ ਜਸਵਿੰਦਰਪਾਲ ਕੌਰ, ਜਸਪਾਲ ਸਿੰਘ ਮਰਵਾਹ, ਜਸਵਿੰਦਰ ਸਿੰਘ ਿਢੱਲੋਂ, ਜਤਿੰਦਰਬੀਰ ਸਿੰਘ,ਗੁਰਪ੍ਰੀਤ ਸਿੰਘ ਸੇਠੀ, ਸਰਬਜੀਤ ਸਿੰਘ, ਹਰਿੰਦਰਪਾਲ ਸਿੰਘ ਆਦਿ ਮੌਜੂਦ ਸਨ।