ਪੱਤਰ ਪ੍ਰੇਰਕ, ਛੇਹਰਟਾ : ਸਥਾਨਕ ਇਸ਼ਵਰ ਨਗਰ ਮਿਸ਼ਰਾ ਸਿੰਘ ਕਾਲੋਨੀ ਤਰਨਤਾਰਨ ਰੋਡ ਦੀ ਕੀਰਤਨ ਦਰਬਾਰ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਵਿੱਦਿਅਕ ਮੁਕਾਬਲੇ ਤੇ ਕੀਰਤਨ ਦਰਬਾਰ 24 ਨਵੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਲੱਖਾ ਸਿੰਘ ਗਾਬੜੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ ਅੱਵਲ ਆਉਣ ਵਾਲੇ ਬੱਚਿਆ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਗੁਰਭੇਜ ਸਿੰਘ, ਸੁਰਿੰਦਰਜੀਤ ਸਿੰਘ, ਡਾ. ਕੁਲਬੀਰ ਸਿੰਘ, ਕੁਲਵੰਤ ਸਿੰਘ ਕੰਡਾ ਤੋਂ ਇਲਾਵਾ ਸਾਰੇ ਸੁਸਾਇਟੀ ਮੈਂਬਰ ਹਾਜ਼ਰ ਸਨ।