ਜੇਐੱਨਐੱਨ, ਅੰਮਿ੍ਤਸਰ : ਪਾਕਿਸਤਾਨ ਤੋਂ ਡਰੋਨ ਜ਼ਰੀਏ ਹਥਿਆਰ ਮੰਗਵਾਉਣ ਦੇ ਮਾਮਲੇ 'ਚ ਅੱਤਵਾਦੀ ਅਜੈਪਾਲ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਇਸ ਦੇ ਨਾਲ ਹੀ ਪੁਲਿਸ ਅੱਤਵਾਦੀ ਅਜੈਪਾਲ ਨੂੰ ਪਨਾਹ ਦੇਣ ਵਾਲੇ ਦਿਲਬਾਗ ਸਿੰਘ ਦੀ ਭਾਲ ਵੀ ਕਰ ਰਹੀ ਹੈ। ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਪੁਲਿਸ ਅੱਤਵਾਦੀ ਅਜੈਪਾਲ ਸਿੰਘ ਤੋਂ ਪਹਿਲਾਂ ਨੌਂ ਅੱਤਵਾਦੀਆਂ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ।