ਭਾਰਤ-ਪਾਕਿਸਤਾਨ ਸਰਹੱਦ ਅਟਾਰੀ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਸ਼ੁਰੂ ਹੋਵੇਗੀ
ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰੇਕ ਛੇ ਮਹੀਨੇ ਬਾਅਦ ਮੌਸਮ ਦੇ ਹਿਸਾਬ ਨਾਲ ਇਸ ਦਾ ਸਮਾਂ ਬਦਲਿਆ ਜਾਂਦਾ ਹੈ। ਅਜਿਹਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖ ਕੇ ਕੀਤਾ ਜਾਂਦਾ ਹੈ।
Publish Date: Sat, 02 May 2026 09:37 AM (IST)
Updated Date: Sat, 02 May 2026 09:39 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਅਟਾਰੀ ’ਤੇ ਰੀਟ੍ਰੀਟ ਸਮਾਰੋਹ ਦਾ ਸਮਾਂ ਪਹਿਲੀ ਮਈ ਤੋਂ ਬਦਲ ਦਿੱਤਾ ਗਿਆ ਹੈ। ਇਹ ਹੁਣ ਰੋਜ਼ਾਨਾ ਸ਼ਾਮ 6 ਵਜੇ ਤੋਂ ਸ਼ਾਮ 6:30 ਵਜੇ ਦੌਰਾਨ ਹੋਵੇਗੀ। ਪਹਿਲਾਂ ਇਹ ਸ਼ਾਮ 5:30 ਵਜੇ ਸ਼ੁਰੂ ਹੁੰਦੀ ਸੀ ਤੇ ਸ਼ਾਮ 6 ਵਜੇ ਤੱਕ ਜਾਰੀ ਰਹਿੰਦਾ ਸੀ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰੇਕ ਛੇ ਮਹੀਨੇ ਬਾਅਦ ਮੌਸਮ ਦੇ ਹਿਸਾਬ ਨਾਲ ਇਸ ਦਾ ਸਮਾਂ ਬਦਲਿਆ ਜਾਂਦਾ ਹੈ। ਅਜਿਹਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖ ਕੇ ਕੀਤਾ ਜਾਂਦਾ ਹੈ।