ਰੇਵੰਨ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਦਾ ਐਲਾਨ ਬੀਤੇ ਦਿਨੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਰੇਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਹਰੀਆਂ ਰੋਡ ਮਜੀਠਾ ਦੇ ਵਿਦਿਆਰਥੀਆਂ ਨੇ
Publish Date: Thu, 21 May 2026 04:13 PM (IST)
Updated Date: Thu, 21 May 2026 04:16 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਦਾ ਐਲਾਨ ਬੀਤੇ ਦਿਨੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਰੇਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਹਰੀਆਂ ਰੋਡ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਦਿੱਤੀ। ਸਕੂਲ ਮੈਨੇਜਮੈਂਟ ਦੇ ਐਮਡੀ ਅਮਰਪ੍ਰੀਤ ਸਿੰਘ ਗਿੱਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਾਮਰਸ ਗਰੁੱਪ ਵਿਚੋਂ ਸੁਖਮਨ ਬਦੇਸ਼ਾ ਨੇ 91 ਫੀਸਦੀ ਅੰਕ ਲੈ ਕੇ ਪਹਿਲਾ, ਸੋਬੀਆ ਨੇ 90 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਅਰਪਨਪ੍ਰੀਤ ਕੌਰ ਨੇ 89.4 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਸਾਇੰਸ ਗਰੁੱਪ ਵਿਚੋਂ ਖੁਸ਼ਪ੍ਰੀਤ ਕੋਰ ਨੇ 91 ਫੀਸਦੀ ਅੰਕ ਲੈ ਕੇ ਪਹਿਲਾ, ਪਲਕਪ੍ਰੀਤ ਕੋਰ ਨੇ 90.2 ਫੀਸਦੀ ਅੰਕ ਲੈ ਕੇ ਦੂਸਰਾ, ਰਿਸ਼ਮਪ੍ਰੀਤ ਕੋਰ ਨੇ 89.2 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿਚੋਂ ਸਿਮਰਨਜੀਤ ਕੌਰ ਨੇ 85 ਫੀਸਦੀ ਅੰਕ ਲੈ ਕੇ ਪਹਿਲਾ, ਕਮਾਕਸੀ ਨੇ 84.6 ਫੀਸਦੀ ਅੰਕ ਲੈਣ ਕੇ ਦੂਜਾ ਅਤੇ ਵਿਸ਼ਵਜੀਤ ਕੌਰ ਨੇ 82.2 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਬਾਕੀ ਦੇ ਸਾਰੇ ਵਿਦਿਆਰਥੀਆਂ ਨੇ ਵੀ ਚੰਗੀਆਂ ਪੁਜੀਸ਼ਨਾਂ ਲੈ ਕੇ ਵਧੀਆ ਮੁਕਾਮ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਕਰਕੇ ਐਮਡੀ ਅਮਰਪ੍ਰੀਤ ਸਿੰਘ ਗਿੱਲ ਨੇ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਬਾਰਵੀ ਕਲਾਸ ਵਿਚੋ ਅੱਵਲ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਐਮਡੀ ਅਮਰਪ੍ਰੀਤ ਸਿੰਘ ਗਿੱਲ ਨਾਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਵਰਿੰਦਰ ਕੁਮਾਰ, ਰਮਨਦੀਪ ਕੌਰ, ਮਨਦੀਪ ਕੌਰ, ਕਵਲਜੀਤ ਕੌਰ, ਅਮਨਬੀਰ ਕੌਰ, ਨੀਤੂ ਬਾਲਾ, ਪ੍ਰਭਜ਼ੌਤ ਕੌਰ,ਰਾਜਵਿੰਦਰ ਕੌਰ, ਪ੍ਰਮਪ੍ਰੀਤ ਸਿੰਘ, ਅਮਨਦੀਪ ਸਿੰਘ, ਕਵਲਜੀਤ ਅਤੇ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ।