ਰੋਮੀ ਵੋਹਰਾ ਚੇਅਰਮੈਨ ਤੇ ਰਾਜੇਸ਼ ਕਤਿਆਲ ਮੀਤ ਪ੍ਰਧਾਨ ਬਣੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਸੰਸਥਾ 'ਨੇਕੀ ਕੀ ਰਾਹ ਫੈਡਰੇਸ਼ਨ' ਵੱਲੋਂ ਆਪਣੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਅਹਿਮ
Publish Date: Thu, 12 Nov 2026 04:10 PM (IST)
Updated Date: Thu, 12 Nov 2026 04:12 PM (IST)
ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ : ਰੋਮੀ ਵੋਹਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਸੰਸਥਾ ਨੇਕੀ ਕੀ ਰਾਹ ਫੈਡਰੇਸ਼ਨ ਵੱਲੋਂ ਆਪਣੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਉੱਘੇ ਕਾਰੋਬਾਰੀ ਤੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਗੁਰਦੀਪ ਸਿੰਘ ਰੋਮੀ ਵੋਹਰਾ ਨੂੰ ਫੈਡਰੇਸ਼ਨ ਦਾ ਚੇਅਰਮੈਨ ਅਤੇ ਰਾਜੇਸ਼ ਕਤਿਆਲ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆ ਗਿਆ। ਦੋਵਾਂ ਸ਼ਖ਼ਸੀਅਤਾਂ ਦੀ ਨਿਯੁਕਤੀ ਨੂੰ ਫੈਡਰੇਸ਼ਨ ਦੀਆਂ ਸਮਾਜ ਭਲਾਈ ਗਤੀਵਿਧੀਆਂ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਰੋਮੀ ਵੋਹਰਾ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਸਿਰਫ਼ ਇਕ ਕਾਰਜ ਨਹੀਂ, ਸਗੋਂ ਮਨੁੱਖਤਾ ਪ੍ਰਤੀ ਆਪਣਾ ਫਰਜ਼ ਨਿਭਾਉਣ ਦਾ ਉੱਤਮ ਸਾਧਨ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਫੈਡਰੇਸ਼ਨ ਦੇ ਸੇਵਾ ਕਾਰਜਾਂ ਦਾ ਘੇਰਾ ਵਧਾਉਣਾ, ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਫੈਡਰੇਸ਼ਨ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਯਤਨ ਕੀਤੇ ਜਾਣਗੇ। ਇਸੇ ਤਰ੍ਹਾਂ ਨਵ-ਨਿਯੁਕਤ ਮੀਤ ਪ੍ਰਧਾਨ ਰਾਜੇਸ਼ ਕਤਿਆਲ ਨੇ ਆਪਣੀ ਨਿਯੁਕਤੀ ਤੇ ਫੈਡਰੇਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਵੋਹਰਾ, ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜਿਹੀਆਂ ਸੰਸਥਾਵਾਂ ਦੀ ਬਹੁਤ ਲੋੜ ਹੈ, ਜੋ ਬਿਨਾਂ ਕਿਸੇ ਭੇਦਭਾਵ ਤੋਂ ਲੋੜਵੰਦਾਂ ਦੀ ਬਾਂਹ ਫੜਨ। ਫੈਡਰੇਸ਼ਨ ਵੱਲੋਂ ਗਰੀਬ ਅਤੇ ਬੇਸਹਾਰਾ ਪਰਿਵਾਰਾਂ ਦੀ ਸਹਾਇਤਾ, ਲੋੜਵੰਦਾਂ ਦੇ ਇਲਾਜ ਅਤੇ ਹੋਰ ਲੋਕ ਭਲਾਈ ਦੇ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਸੇਵਾ ਦੀ ਭਾਵਨਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣਗੇ। ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਨੇਕੀ ਕੀ ਰਾਹ ਫੈਡਰੇਸ਼ਨ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਨਵਾਂ ਮੁਕਾਮ ਹਾਸਲ ਕਰੇਗੀ।