ਮਜੀਠਾ 'ਚ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਹੋਇਆ ਹੰਗਾਮਾ, ਇੱਕ ਜ਼ਖ਼ਮੀ
ਇੰਨੇ ਚਿਰ ਵਿੱਚ ਇੱਕ ਆਮ ਆਦਮੀ ਪਾਰਟੀ ਦਾ ਵਰਕਰ ਆਇਆ ਜਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਨੂੰ ਜਖਮੀ ਵੀ ਕਰ ਦਿੱਤਾ।
Publish Date: Tue, 26 May 2026 04:39 PM (IST)
Updated Date: Tue, 26 May 2026 04:41 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਵਿਧਾਨ ਸਭਾ ਹਲਕਾ ਮਜੀਠਾ ਦੇ ਮੁੱਖ ਸ਼ਹਿਰ ਮਜੀਠਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ 9 ਵਿੱਚ ਉਸ ਵਕਤ ਭਾਰੀ ਹੰਗਾਮਾ ਹੋ ਗਿਆ ਜਦੋਂ ਸੱਤਧਾਰੀ ਪਾਰਟੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਆਪਸ ਵਿੱਚ ਉਲਝ ਪਏ। ਵਾਰਡ ਨੰਬਰ 9 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਪਤੀ ਕਥਿਤ ਤੌਰ ਤੇ ਆਪਣੇ ਨਾਲ ਕੁਝ ਸਮਰਥਕਾਂ ਨੂੰ ਲੈ ਆਇਆ ਜਿਸਨੇ ਪੋਲਿੰਗ ਬੂਥ ਦੇ ਅੰਦਰ ਦਾਖਲ ਹੋ ਕੇ ਵੋਟਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕਰਨ ਕੀਤਾ, ਬਾਆਦ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਇਤਲਾਹ ਕਰਨ ਤੇ ਬਿਕਰਮ ਸਿੰਘ ਮਜੀਠੀਆ ਖੁਦ ਮੌਕੇ ਤੇ ਪਹੁੰਚੇ ਜਿਨਾਂ ਨੇ ਪੁਲਿਸ ਅਫਸਰਾਂ ਨਾਲ ਸਾਰੀ ਗੱਲਬਾਤ ਸਾਂਝੀ ਕੀਤੀ ਅਤੇ ਚੋਣ ਅਮਲ ਵਿੱਚ ਖੱਲਣ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਇੰਨੇ ਚਿਰ ਵਿੱਚ ਇੱਕ ਆਮ ਆਦਮੀ ਪਾਰਟੀ ਦਾ ਵਰਕਰ ਆਇਆ ਜਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਨੂੰ ਜਖਮੀ ਵੀ ਕਰ ਦਿੱਤਾ। ਇਸ ਮੌਕੇ ਜਿਲਾ ਪੁਲਿਸ ਮੁਖੀ ਸੁਹੇਲ ਮੀਰ ਕਾਸਿਮ ਮੌਕੇ ਤੇ ਪਹੁੰਚੇ ਜਿਨ੍ਹਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਾਇਆ ਅਤੇ ਹਮਲਾ ਕਰਨ ਵਾਲਿਆਂ ਨੂੰ ਥਾਣੇ ਵਿੱਚ ਲਿਆ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਸੇ ਦੌਰਾਨ ਪੁਲਿਸ ਥਾਣਾ ਮਜੀਠਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।